Politics

102 ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫ਼ਿਰੋਜ਼ਪੁਰ, 17 ਜਨਵਰੀ (ਬਾਲ ਕਿਸ਼ਨ)– ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਔਰਤ ਅਤੇ ਇਕ ਵਿਅਕਤੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਮਖੂ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਡੇਰਾ ਰਾਧਾ ਸਵਾਮੀ ਮਖੂ ਪਾਸ ਪੁੱਜੀ ਤਾਂ ਇਕ ਮੋਨਾ ਨੌਜਵਾਨ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਸਤਨਾਮ ਸਿੰਘ ਅਤੇ ਇਕ ਔਰਤ ਕੁਲਵਿੰਦਰ ਕੌਰ ਉਰਫ ਕੌੜੀ ਪਤਨੀ ਚਰਨਜੀਤ ਸਿੰਘ ਵਾਸੀਅਨ ਪਿੰਡ ਪੀਰ ਮੁਹੰਮਦ ਖੜੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਮੌਕੇ ਤੋਂ ਖਿਸਕਣ ਲੱਗੇ, ਜਿਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 102 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button