Punjab

105 ਗ੍ਰਾਮ ਹੈਰੋਇਨ ਅਤੇ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗ੍ਰਿਫਤਾਰ

ਫ਼ਿਰੋਜ਼ਪੁਰ, 24 ਮਾਰਚ (ਬਾਲ ਕਿਸ਼ਨ)– ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 105 ਗ੍ਰਾਮ ਹੈਰੋਇਨ ਅਤੇ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੈਕਸਾਈਡ ਆਲੂ ਸਟੋਰ ਖਾਲੀ ਜਗ੍ਹਾ ਅਜੀਤ ਨਗਰ ਪਾਸ ਪੁੱਜੇ ਤਾਂ ਦੋ ਨੌਜਵਾਨ ਸਲੀਮ ਉਰਫ ਸਲੀਮੀ ਪੁੱਤਰ ਛਿੰਦਾ ਅਤੇ ਸਚਿਨ ਉਰਫ ਭੂਪੀ ਪੁੱਤਰ ਓਮ ਪ੍ਰਕਾਸ਼ ਵਾਸੀਅਨ ਬਸਤੀ ਆਵਾ ਸਿਟੀ ਫਿਰੋਜ਼ਪੁਰ ਬੈਠੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਮੌਕੇ ਤੋਂ ਭੱਜਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ ਹੋਈ। ਉਧਰ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਚੋਂਕ ਬਾਰੇ ਕੇ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜੋਗਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਹਬੀਬ ਵਾਲਾ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੋ ਹੁਣ ਵੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂਸਕਦਾ ਹੈ। ਪੁਲਿਸ ਪਾਰਟੀ ਵੱਲੋਂ ਉਕਤ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਉਸ ਦੇ ਕਬਜ਼ੇ ਵਿਚੋਂ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਵਾਂ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।

Related Articles

Leave a Reply

Your email address will not be published. Required fields are marked *

Back to top button