Punjab

105 ਗੱਟੂ ਚਾਈਨਿਜ਼ ਡੋਰ ਸਮੇਤ ਤਿੰਨ ਗ੍ਰਿਫ਼ਤਾਰ

ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ 105 ਗੱਟੂ ਚਾਈਨਿਜ਼ ਡੋਰ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 223 ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਗਦਾਦੀ ਗੇਟ ਸਿਟੀ ਫ਼ਿਰੋਜ਼ਪੁਰ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਗੁਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਜਸਵੀਰ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਬਸਤੀ ਪਿਆਰੇਆਣਾ ਜੋ ਈਵੈਂਟ ਰਾਧੇ ਰਾਧੇ ਨਾਲ ਰਲ ਕੇ ਚਾਈਨਿਜ਼ ਡੋਰ ਬਾਹਰੋਂ ਲਿਆ ਕੇ ਫਿਰੋਜ਼ਪੁਰ ਵਿਚ ਵੇਚਣ ਦਾ ਕੰਮ ਕਰਦੇ ਹਨ, ਜੋ ਇਹ ਸਰਕਾਰ ਵੱਲੋਂ ਚਾਈਨਿਜ਼ ਡੋਰ ਬੈਨ ਕੀਤੀ ਹੋਈ ਹੈ ਅਤੇ ਇਹ ਭਲੀ ਭਾਂਤ ਜਾਣਦੇ ਹਨ ਕਿ ਇਸ ਨਾਲ ਆਮ ਲੋਕਾਂ, ਜਾਨਵਰਾਂ ਅਤੇ ਪੰਛੀਆਂ ਦੀ ਜ਼ਿੰਦਗੀ ਨੂੰ ਖਤਰਾ ਹੈ। ਜੋ ਅੱਜ ਵੀ ਦਾਣਾ ਮੰਡੀ ਦੇ ਗੇਟ ਨੰਬਰ 1 ਦੇ ਅੰਦਰ ਖੜੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂਸਕਦੇ ਹਨ। ਪੁਲਿਸ ਪਾਰਟੀ ਵੱਲੋਂ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਉਕਤ ਦੋਸ਼ੀਅਨ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 105 ਗੱਟੂ ਚਾਈਨਿਜ਼ ਡੋਰ ਬਰਾਮਦ ਕੀਤੀਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button