Punjab

11 ਅਗਸਤ ਨੂੰ ਮਿਲੇਗਾ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ

ਵੱਧ ਸਕਦੀਆਂ ਹਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 3 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਇਕ ਹੋਰ ਚੁਣੌਤੀ ਖੜ੍ਹੀ ਹੋਣ ਵਾਲੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਿਛਲੇ ਸਾਲ 2 ਦਸੰਬਰ ਨੂੰ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਬਣਾਏ ਗਏ ਡੈਲੀਗੇਟ 11 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਚੁਣ ਲੈਣਗੇ। ਨਵਾਂ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਖਾਸ ਕਰਕੇ ਸੁਖਬੀਰ ਬਾਦਲ ਲਈ ਵੱਡੀ ਮੁਸ਼ਕਲ ਪੈਦਾ ਹੋ ਸਕਦੀ ਹੈ। ਭਰਤੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਤੋਂ ਤੇਜ਼ਾ ਸਿੰਘ ਸਮੁੰਦਰੀ ਹਾਲ ਦੀ ਮੰਗ ਕੀਤੀ ਹੈ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਸ੍ਰੋਮਣੀ ਕਮੇਟੀ ਤੇਜ਼ਾ ਸਿੰਘ ਸਮੁੰਦਰੀ ਹਾਲ ਭਰਤੀ ਕਮੇਟੀ ਨੂੰ ਡੇਲੀਗੇਟ ਇਜਲਾਸ ਲਈ ਦੇਵੇਗੀ ਜਾਂ ਨਹੀਂ। ਦੱਸਿਆਂ ਜਾਂਦਾ ਹੈ ਕਿ ਭਰਤੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਚਿੱਠੀ ਅਤੇ ਬਣਦੀ ਫੀਸ ਪਹਿਲਾਂ ਹੀ ਅਦਾ ਕਰ ਦਿੱਤੀ ਸੀ। ਚਰਚਾ ਹੈ ਕਿ ਸ਼੍ਰੋਮਣੀ ਕਮੇਟੀ ’ਤੇ ਤੇਜ਼ਾ ਸਿੰਘ ਸਮੁੰਦਰੀ ਹਾਲ ਨਾ ਦੇਣ ਦਾ ਦਬਾਅ ਬਣਨ ਲੱਗਿਆ ਹੈ। ਇਨ੍ਹਾਂ ਹਾਲਾਤ ਵਿਚ ਭਰਤੀ ਕਮੇਟੀ ਨੂੰ ਇਜਲਾਸ ਲਈ ਭਾਈ ਗੁਰਦਾਸ ਹਾਲ ਦਿੱਤਾ ਜਾ ਸਕਦਾ ਹੈ। ਭਰਤੀ ਕਮੇਟੀ 15 ਲੱਖ ਮੈਂਬਰਸ਼ਿਪ ਕਰਨ ਦਾ ਦਾਅਵਾ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button