
ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)– ਥਾਣਾ ਮਮਦੋਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਇਕ ਔਰਤ ਨੂੰ 110 ਨਸ਼ੀਲੇ ਕੈਪਸੂਲ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ਣ ਪਰਮਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪੋਜੋ ਕੇ ਉਤਾੜ ਦੇ ਘਰ ਵਿਚ ਬਣੀ ਕਰਿਆਨੇ ਦੀ ਦੁਕਾਨ ਦੀ ਤਲਾਸ਼ੀ ਕੀਤੀ ਗਈ ਤੇ ਜੋ ਕਰਿਆਨੇ ਦੀ ਦੁਕਾਨ ਵਿਚ ਅੰਦਰ ਬਣੇ ਕਾਊਂਟਰ ਵਿਚੋਂ ਨਸ਼ੀਲੇ ਕੈਪਸੂਲ 11 ਪੱਤੇ ਹਰੇਕ ਪੱਤੇ ਵਿਚ 10-10 ਕੈਪਸੂਨ (ਕੁੱਲ 110) ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ਣ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



