
ਨਾਭਾ, 8 ਅਗਸਤ : ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਲੈ ਕੇ ਨਾਭਾ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ। ਮੁਖਬਰ ਦੀ ਇਤਲਾਹ ’ਤੇ ਪਟਿਆਲਾ ਤੋਂ ਡੀਐੱਸਪੀ ਗੁਰਵੀਰ ਸਿੰਘ ਬਰਾੜ ਸਮੇਤ ਪੁਲਿਸ ਪਾਰਟੀ ਨਾਭਾ ਤੋਂ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਨੇ ਸਾਂਝੇ ਤੌਰ ਤੇ ਅਲਹੋਰਾਂ ਗੇਟ ਦਵਾਈਆਂ ਦੀ ਦੁਕਾਨ ’ ਤੇ ਰੇਡ ਕਰਕੇ ਪ੍ਰਤਾਪ ਸਿੰਘ ਤੇ ਉਸਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਦੁਕਾਨ ਤੇ ਘਰ ਤੋਂ ਤਲਾਸ਼ੀ ਦੌਰਾਨ 11740 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ। ਇਸ ਕਾਰਵਾਈ ’ਚ ਮਨਦੀਪ ਸਿੰਘ ਮਾਨ ਡਰੱਗਸ ਕੰਟਰੋਲਰ ਅਫਸਰ ਪਟਿਆਲਾ ਡੀਐੱਸਪੀ ਗੁਰਵੀਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪੱਤਰਕਾਰਾਂ ਨੂੰ ਡੀਐੱਸਪੀ ਨਾਭਾ ਮਨਦੀਪ ਕੌਰ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੜੇ ਲੰਮੇ ਸਮੇਂ ਤੋਂ ਸਾਨੂੰ ਇਨ੍ਹਾਂ ਦੇ ਪਾਬੰਦੀਸ਼ੁਦਾ ਗੋਲੀਆਂ ਵੇਚੇ ਜਾਣ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੌਰਾਨ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਘਰ ਤੋਂ ਵੀ ਬਹੁਤ ਗਿਣਤੀ ’ਚ ਪਾਬੰਦੀਸ਼ੁਦਾ ਗੋਲੀਆਂ ਮਿਲੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਾਰਵਾਈ ਸ਼ਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਮਨਮੋਹਨ ਸਿੰਘ ਪੁਲਿਸ ਪਾਰਟੀ ਸਮੇਤ ਹਾਜ਼ਰ ਸਨ।



