Punjab

12 ਦੀ ਥਾਂ ਹੁਣ 16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 11 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਰੁਟੀਨ ਅਨੁਸਾਰ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਬੰਧ ‘ਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button