Punjab

13 ਕਿਲੋ 500 ਗ੍ਰਾਮ ਡੋਡਾ ਪੋਸਤ ਤੇ ਕਾਰ ਸਮੇਤ ਇੱਕ ਗ੍ਰਿਫ਼ਤਾਰ

ਬਾਲ ਕਿਸ਼ਨ

ਗੁਰੂਹਰਸਹਾਏ, 15 ਅਕਤੂਬਰ: ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 13 ਕਿਲੋ 500 ਗ੍ਰਾਮ ਡੋਡਾ ਪੋਸਤ ਅਤੇ ਇੱਕ ਕਾਰ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ (ਨਾਨ ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹਰਪ੍ਰੀਤ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਸੋਹਨਗੜ੍ਹ ਰੱਤੇਵਾਲਾ ਵੱਡੇ ਪੱਧਰ ’ਤੇ ਭੁੱਕੀ ਚੂਰਾ ਪੋਸਤ ਵੇਚਣ ਦਾ ਆਦੀ ਹੈ ਤੇ ਇਹ ਅਕਸਰ ਹੀ ਰਾਜਸਥਾਨ ਜਾਂ ਜੰਮੂ ਕਸ਼ਮੀਰ ਵਿਚੋਂ ਆਪਣੀ ਆਲਟੋ ਕਾਰ ’ਤੇ ਭੁੱਕੀ ਚੂਰਾਪੋਸਤ ਲੈ ਕੇ ਆਉਂਦਾ ਹੈ ਤੇ ਅੱਜ ਵੀ ਇਹ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਲੈ ਕੇ ਆਇਆ ਹੋਇਆ ਹੈ ਤੇ ਗਾਹਕਾਂ ਦੀ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਛਾਪੇਮਾਰੀ ਕੀਤੀ ਤਾਂ ਉਸ ਕੋਲੋਂ 13 ਕਿਲੋ 500 ਗ੍ਰਾਮ ਡੋਡਾ ਪੋਸਤ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button