Punjab

15 ਕਿੱਲੋ ਹੈਰੋਇਨ ਬਰਾਮਦਗੀ ਦਾ ਮਾਮਲਾ, 5.80 ਲੱਖ ਦੀ ਡਰੱਗ ਮਨੀ ਬਰਾਮਦ

ਤਰਨ ਤਾਰਨ, 3 ਅਪ੍ਰੈਲ-ਤਰਨਤਾਰਨ ਪੁਲਿਸ ਵੱਲੋਂ ਦੋ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਪਾਕਿਸਤਾਨ ਤੇ ਅਮਰੀਕਾ ਆਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਤਸਕਰ, ਜਿਸ ਕੋਲੋਂ 15 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਸੀ। ਉਕਤ ਮਾਮਲੇ ਦੀ ਅਗਲੀ ਜਾਂਚ ਦੌਰਾਨ ਪੁਲਿਸ ਨੇ 5 ਲੱਖ 80 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕਰ ਲਈ ਹੈ। ਇਹ ਕਾਰਵਾਈ ਪੁਲਿਸ ਨੇ ਮੁਲਜ਼ਮ ਕੋਲੋਂ ਰਿਮਾਂਡ ਦੌਰਾਨ ਕੀਤੀ ਗਈ ਪੁੱਛ ਗਿੱਛ ਦੌਰਾਨ ਕੀਤੀ ਹੈ। ਦੱਸ ਦਈਏ ਕਿ ਸਰਹੱਦ ਪਾਰੋਂ ਨਸ਼ਾ ਤਸਕਰੀ ਨਾਲ ਜੁੜੇ ਤੇ ਪਾਕਿਸਤਾਨ ਤੇ ਅਮਰੀਕਾ ਆਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਇਕ ਨਸ਼ਾ ਤਸਕਰ ਨੂੰ 15 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਤਰਨਤਾਰਨ ਪੁਲਿਸ ਨੇ ਦਾਅਵਾ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਸੀ। ਪੁਲਿਸ ਨੇ ਉਕਤ ਵਿਅਕਤੀ ਨੂੰ ਐਕਟਿਵਾ ਨੰਬਰ ਪੀਬੀ 2 ਸੀਜੇ 4165 ਸਣੇ ਕਾਬੂ ਕੀਤਾ ਸੀ। ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦਾ ਆ ਰਿਹਾ ਸੀ। ਜਦੋਂਕਿ ਇਸ ਤੋਂ ਦੋ ਦਿਨ ਪਹਿਲਾਂ ਦੋ ਦਿ ਪਹਿਲਾਂ ਪੁਲਿਸ ਨੇ 6 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਆਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਸਰਹੱਦ ਪਾਰੋਂ ਨਸ਼ੇ ਦੀ ਖੇਪ ਭੇਜਣ ਵਾਸਤੇ ਡ੍ਰੋਨ ਦੀ ਵਰਤੋਂ ਹੋ ਰਹੀ ਸੀ। ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ ’ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ। ਪੁੱਛਗਿੱਛ ਦੌਰਾਨ ਹਰਸ਼ਪ੍ਰੀਤ ਸਿੰਘ ਕੋਲੋਂ 5 ਲੱਖ 80 ਹਜਾਰ ਦੀ ਡਰੱਗ ਮਨੀ ਬਰਾਮਦ ਹੋਈ ਹੈ ਅਤੇ ਉਸ ਕੋਲੋਂ ਹੋਰ ਪੁੱਛ ਗਿੱਛ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button