
ਫ਼ਿਰੋਜ਼ਪੁਰ, 10 ਮਾਰਚ (ਜਸਵਿੰਦਰ ਸਿੰਘ ਸੰਧੂ)– ਥਾਣਾ ਸਿਟੀ ਜ਼ੀਰਾ ਅਤੇ ਥਾਣਾ ਮਖੂ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਅਤੇ 105 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਕ ਨੌਜਵਾਨ ਅਮਿਤ ਭੱਟੀ ਉਰਫ ਗੋਪੀ ਪੁੱਤਰ ਅੰਗਰੇਜ਼ ਸਿੰਘ ਵਾਸੀ ਬਸਤੀ ਮਾਛੀਆ ਮੱਲੋ ਕੇ ਰੋਡ ਜ਼ੀਰਾ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਧਰ ਥਾਣਾ ਮਖੂ ਪੁਲਿਸ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਅਗਵਾਈ ਵਿਚ ਪੁਲਿਸ ਪਾਰਟੀ ਪੱਟਰੀ ਸੂਆ ਨੇੜੇ ਸ਼ਮਸ਼ਾਨਘਾਟ ਮਖੂ ਕੋਲ ਇਕ ਨੌਜਵਾਨ ਥੋਮਸ ਉਰਫ ਕੱਟਾ ਪੁੱਤਰ ਸੋਨੂੰ ਵਾਸੀ ਮੁਹੱਲਾ ਬਾਬਾ ਬਾਠਾ ਵਾਲਾ ਗੁਰਦੁਆਰਾ ਸਾਹਿਬ ਮਖੂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।



