Punjab

15 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ

ਫਿਰੋਜ਼ਪੁਰ, 8 ਫਰਵਰੀ (ਬਾਲ ਕਿਸ਼ਨ)- ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਏਰੀਆ ਦਾਣਾ ਮੰਡੀ ਪਿੰਡ ਮਨਸੂਰ ਵਾਲ ਕਲਾਂ ਪੁੱਜੇ ਤਾਂ ਇਕ ਨੌਜਵਾਨ ਹਰਮਨਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਰਟੋਲ ਰੋਹੀ ਸ਼ੈੱਡ ਹੇਠਾਂ ਖੜਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨ੍ਹਾ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button