
ਫ਼ਿਰੋਜ਼ਪੁਰ, 13 ਮਾਰਚ (ਬਾਲ ਕਿਸ਼ਨ)– ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾਂ ਚੈਕਿੰਗ ਦੇ ਸਬੰਧ ਵਿਚ ਚੋਂਕ ਬਿਜਲੀ ਘਰ ਮਮਦੋਟ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਦੇਸ ਰਾਜ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਛਾਂਗਾ ਖੁਰਦ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



