Punjab

17 ਜਨਵਰੀ ਨੂੰ ਲੱਗੇਗਾ ਔਰਤਾਂ ਲਈ ਸਿਹਤ, ਸਫਾਈ ਅਤੇ ਜਾਗਰੂਕਤਾ ਦਾ ਜ਼ਿਲ੍ਹਾ ਪੱਧਰੀ ਕੈਂਪ

ਕੈਂਪ ਵਿੱਚ ਔਰਤਾਂ ਨੂੰ ਮੁਫ਼ਤ ਹੈਲਥ ਚੈਕਅੱਪ, ਵੱਖ–ਵੱਖ ਸਰਕਾਰੀ ਵਿਭਾਗਾਂ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆਂ ਤਿਆਰੀਆਂ ਸਬੰਧੀ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 17 ਜਨਵਰੀ 2025 ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਵੀ ਹਾਜ਼ਰ ਸਨ।ਉਨ੍ਹਾਂ ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦੇ ਹੈੱਲਥ ਚੈੱਕਅੱਪ ਲਈ ਮਾਹਰ ਟੀਮ ਨੂੰ ਕੈਂਪ ਵਿੱਚ ਤੈਨਾਤ ਕੀਤਾ ਜਾਵੇਗਾ ਅਤੇ ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈਸਟ, ਫ੍ਰੀ ਅਨੀਮੀਆ ਚੈੱਕਅਪ ਤੇ ਹੋਰ ਲੋੜੀਂਦੇ ਚੈੱਕਅੱਪ ਅਤੇ ਟੈਸਟ ਮੁਫਤ ਕਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ ਤੇ ਨਾਲ ਹੀ ਆਯੁਸ਼ਮਾਨ ਕਾਰਡ ਬਨਾਉਣ ਦੀ ਸੁਵਿਧਾ ਫ੍ਰੀ ਦਿੱਤੀ ਜਾਵੇਗੀਪੈਨਸ਼ਨ ਦਫਤਰ ਵੱਲੋਂ ਔਰਤਾਂ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਆਦਿ ਦੇ ਫਾਰਮ ਮੌਕੇ ’ਤੇ ਭਰੇ ਜਾਣਗੇ।ਇਸ ਤੋਂ ਇਲਾਵਾ ਜ਼ਿਲ੍ਹਾ ਰੋਜਗਾਰ ਦਫ਼ਤਰ ਵੱਲੋਂ ਲੜਕੀਆਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵੱਖ ਵੱਖ ਕੰਪਨੀਆਂ ਨੂੰ ਸਦਾ ਵੀ ਦਿਤਾ ਗਿਆ ਹੈ, ਜੋ ਇੰਟਰਵੀਉ ਲੈਂਦੇ ਹੋਏ ਮੌਕੇ ਤੇ ਹੀ ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਸੈਕਸ਼ਨ ਪੱਤਰ ਵੰਡੇ ਜਾਣਗੇ ਅਤੇ ਉਨ੍ਹਾਂ ਦੇ ਵਿਭਾਗ ਵੱਲੋਂ ਔਰਤਾਂ ਲਈ ਚਲਾਈ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗ ਜਿਵੇਂ ਕਿ ਜ਼ਿਲ੍ਹਾ ਪ੍ਰੋਗਰਾਮ ਦਫਤਰ, ਪੇਂਡੂ ਵਿਕਾਸ ਵਿਭਾਗ ਦੇ ਸੈਲਫ ਹੈੱਲਪ ਗਰੁੱਪ , ਸਖੀ ਵਨ ਸਟਾਪ ਸੈਂਟਰ, ਬਾਲ ਸੁਰੱਖਿਆ ਯੂਨਿਟ ਆਦਿ ਹੋਰ ਵਿਭਾਗਾਂ ਵੱਲੋਂ ਔਰਤਾਂ/ਲੜੀਆਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਆਖਿਆਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਹਰ ਵਰਗ ਦੀਆਂ ਔਰਤਾਂ / ਲੜਕੀਆਂ ਨੂੰ ਇਸ ਕੈੰਪ ਵਿੱਚ ਆਉਣ ਦਾ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button