Punjab

173 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਗਿਫ਼ਤਾਰ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ ’ਤੇ ਗਸ਼ਤ ਅਤੇ ਚੈਕਿੰਗ ਦੌਰਾਨ 173 ਗ੍ਰਾਮ ਹੈਰੋਇਨ ਅਤੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਸਤੀ ਭੱਟੀਆਂ ਵਾਲਾ ਤੋਂ ਕਿਲੇ ਵਾਲਾ ਚੋਂਕ ਨੂੰ ਜਾ ਰਹੇ ਸੀ ਤਾਂ ਰਸਤੇ ਵਿਚ ਇਕ ਮੋਨਾ ਵਿਅਕਤੀ ਉਮ ਪ੍ਰਕਾਸ਼ ਉਰਫ ਦੀਪੂ ਪੁੱਤਰ ਜਰਨੈਲ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਪੁਰਾਣਾ ਬਾਰੇ ਕੇ ਮੋਟਰਸਾਈਕਲ ਦਾ ਸਟੈਂਡ ਲਗਾ ਕੇ ਉਸ ਉਪਰ ਬੈਠਾ ਹੋਇਆ ਸੀ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 153 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਦਰ ਫਿਰੋਜ਼ਪੁਰ ਪੁਲਿਸ ਦੇ ਇੰਸਪੈਕਟਰ ਮੁੱਖ ਅਫਸਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਦੋਸ਼ੀ ਸਾਗਰ ਉਰਫ ਘੁੱਲਾ ਪੁੱਤਰ ਤਰਸੇਮ ਵਾਸੀ ਖਾਈ ਫੇਮੇ ਕੀ ਤਸਕਰੀ ਕਰਦਾ ਹੈ ਜੋ ਅੱਜ ਵੀ ਹੈਰੋਇਨ ਦੀ ਤਸਕਰੀ ਕਰਨ ਲਈ ਪੈਦਲ ਹੀ ਖਾਈ ਨਹਿਰਾਂ ਪਾਸ ਆ ਰਿਹਾ ਸੀ, ਜਿਸ ਨੂੰ ਨਾਕਾਬੰਦੀ ਕਰਕੇ ਕਾਬੂ ਕੀਤਾ ਗਿਆ ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਧਰ ਥਾਣਾ ਆਰਿਫ ਕੇ ਪੁਲਿਸ ਦੇ ਇੰਸਪੈਕਟਰ ਮੁੱਖ ਅਫਸਰ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਪਿੰਡ ਚੁਗੱਤੇ ਵਾਲਾ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਇਕ ਨੌਜਵਾਨ ਗੁਰਮੁੱਖ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਅੱਲੀ ਗੁਲਾਮ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਆਰਿਫ ਕੇ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button