
ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 191 ਕਿਲੋ 85 ਗ੍ਰਾਮ ਡੋਡੇ ਚੂਰਾ ਪੋਸਤ ਅਤੇ ਛੋਟਾ ਹਾਥੀ ਨੰਬਰ ਪੀਬੀ 05 ਏਕਿਊ 8575 ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਮਮਦੋਟ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਕੜਮਾ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਲਖਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕਾਕੜ ਝੁੱਗੇ ਨਸ਼ੀਲਾ ਪਦਾਰਥ ਪੋਸਤ ਵੇਚਣ ਦਾ ਆਦੀ ਹੈ, ਜੋ ਅੱਜ ਵੀ ਆਪਣੀ ਗੱਡੀ ਟਾਟਾ ਏਸ (ਛੋਟਾ ਹਾਥੀ) ਨੰਬਰ ਪੀਬੀ 05 ਏ ਕਿਊ 8753 ’ਤੇ ਡੋਡੇ ਪੋਸਤ ਲੱਦ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਲੈ ਕੇ ਆ ਰਿਹਾ ਹੈ। ਜੇਕਰ ਹੁਣੇ ਇਸ ਸੜਕ ਤੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਕਰਕੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 191 ਕਿਲੋ 85 ਗ੍ਰਾਮ ਡੋਡੇ ਚੂਰਾ ਪੋਸਤ ਅਤੇ ਟਾਟਾ ਏਸ (ਛੋਟਾ ਬਰਾਮਦ) ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



