Punjab

1984 ਦਿੱਲੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਸਜ਼ਾ ਦੇਣ ’ਤੇ ਭਾਜਪਾ ਪੰਜਾਬ ਸੂਬੇ ਭਰ ਵਿੱਚ 8 ਮਾਰਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰੇਗੀ– ਅਸ਼ਵਨੀ ਕੁਮਾਰ ਧੀਂਗੜਾ

1984 ਦਿੱਲੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਸਜ਼ਾ ਦੇਣ ’ਤੇ ਭਾਜਪਾ ਪੰਜਾਬ ਸੂਬੇ ਭਰ ਵਿੱਚ 8 ਮਾਰਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰੇਗੀ– ਅਸ਼ਵਨੀ ਕੁਮਾਰ ਧੀਂਗੜਾ

ਫ਼ਿਰੋਜ਼ਪੁਰ, 5 ਮਾਰਚ (ਜਸਵਿੰਦਰ ਸਿੰਘ ਸੰਧੂ)–  1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਸਜ਼ਾ ਦੇਣ ’ਤੇ ਭਾਜਪਾ ਪੰਜਾਬ ਸੂਬੇ ਭਰ ’ਚ 8 ਮਾਰਚ ਨੂੰ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਕੁਮਾਰ ਧੀਂਗੜਾ ਐਡਵੋਕੇਟ ਸਹਿ ਸੰਯੋਜਕ ਸਟੇਟ ਬੀਜੇਪੀ ਲੀਗਲ ਸੈੱਲ ਨੇ ਦੱਸਿਆ ਕਿ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸੀਨੀਅਰ ਕਾਂਗਰਸੀ ਲੀਡਰਾਂ ਵਲੋਂ ਦਿੱਲੀ ਵਿੱਚ ਸਮੂਹਿਕ ਕਤਲ–ਏ–ਆਮ ਕਰਵਾਇਆ ਗਿਆ, ਜਿਸ ਵਿੱਚ ਛੋਟੇਛੋਟੇ ਬੱਚਿਆਂ ਤੇ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਤੇ ਹਜ਼ਾਰਾਂ ਲੋਕ ਜਿਉਂਦੇ–ਜੀਅ ਗਲਾਂ ਵਿੱਚ ਟਾਇਰ ਪਾ ਸਾੜ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੇ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਹੋਰ ਸੀਨੀਅਰ ਲੀਡਰਾਂ ਨੂੰ ਕਲੀਨ ਚਿੱਟ ਦੇ ਕੇ ਪੂਰੀ ਸਿੱਖ ਕੌਮ ਦੇ ਜ਼ਖ਼ਮਾਂ ਦੇ ਲੂਣ ਪਾਉਣ ਦਾ ਕੰਮ ਕੀਤਾ, ਪਰ ਮੋਦੀ ਸਰਕਾਰ ਆਉਣ ’ਤੇ ਦੋਬਾਰਾ ਉਨ੍ਹਾਂ ਬੰਦ ਫਾਈਲਾਂ ਨੂੰ ਖੋਲਿ੍ਹਆ ਗਿਆ ਤੇ ਸਪੈਸ਼ਲ ਟੀਮਾਂ ਦਾ ਗਠਨ ਕਰਕੇ ਦੋਸ਼ੀਆਂ ਨੂੰ ਉਨ੍ਹਾਂ ਦੇ ਅੰਜ਼ਾਮ ਤੱਕ ਪਹੁੰਚਾਇਆਉਨ੍ਹਾਂ ਦੁੱਖ ਜ਼ਾਹਿਰ ਕੀਤਾ ਕਿ ਕਰੀਬ 40 ਸਾਲਾਂ ਬਾਅਦ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਿਆ, ਜਿਨ੍ਹਾਂ ਵਿਚੋਂ ਕਈ ਪਰਿਵਾਰ ਤਾਂ ਗੁਰੂ ਨੂੰ ਪਿਆਰੇ ਹੋ ਚੁੱਕੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕਾਕੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਨੇ ਦੱਸਿਆ ਕਿ 8 ਮਾਰਚ ਨੂੰ ਸਵੇਰ 10 ਵਜੇ ਗੁਰਦੁਆਰਾ ਸ਼੍ਰੀ ਬਜੀਦਪੁਰ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਦਾ ਭੋਗ ਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਪਾਇਆ ਜਾਵੇਗਾਉਨ੍ਹਾਂ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ

Related Articles

Leave a Reply

Your email address will not be published. Required fields are marked *

Back to top button