Punjab

2 ਕਿਲੋ 63 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ ਦੋ ਤਸਕਰ ਗ੍ਰਿਫ਼ਤਾਰ

ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਜਿਸ ਦੇ ਚੱਲਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਤਸਕਰਾਂ ਨੂੰ 2 ਕਿਲੋ 63 ਹੈਰੋਇਨ, ਇਕ ਕਾਰ ਆਈ ਟਵੰਟੀ ਨੰਬਰ ਪੀਬੀ 05 ਏਟੀ 3005 ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਮੱਲਾਂਵਾਲਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਦੋਸ਼ੀਅਨ ਗੁਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਚਾਂਦੀ ਵਾਲਾ, ਬੂਟਾ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਲਾਲੂ ਵਾਲਾ ਥਾਣਾ ਮਖੂ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਆ ਰਹੇ ਹਨ। ਜੇਕਰ ਨਾਕਾਬੰਦੀ ਕਰਕੇ ਤਲਾਸ਼ੀ ਲਈ ਜਾਵੇ ਤਾਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋ ਸਕਦੀ ਹੇ। ਜੋ ਨੇੜੇ ਡੇਰਾ ਰਾਧਾ ਸੁਆਮੀ ਮੱਲਾਂਵਾਲਾ ਪਾਸ ਨਾਕਾਬੰਦੀ ਕਰਕੇ ਦੋਸ਼ੀਅਨ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 2 ਕਿਲੋ 63 ਗ੍ਰਾਮ ਹੈਰੋਇਨ ਸਮੇਤ ਕਾਰ ਆਈ ਟਵੰਟੀ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button