Punjab

20 ਫ਼ਰਵਰੀ 2025 ਨੂੰ ਲੱਗੇਗਾ ਪਲੇਸਮੈਂਟ ਕੈਂਪ: ਦਿਲਬਾਗ਼ ਸਿੰਘ

ਫਿਰੋਜ਼ਪੁਰ, 20 ਫਰਵਰੀ (ਬਾਲ ਕਿਸ਼ਨ): ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 20 ਫ਼ਰਵਰੀ 2025 (ਵੀਰਵਾਰ) ਨੂੰ ਦੇਵ ਸਮਾਜ ਕਾਲਜ ਫਾਰ ਵੂਮੈਨ, ਫ਼ਿਰੋਜ਼ਪੁਰ ਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ 20 ਫ਼ਰਵਰੀ 2025 ਨੂੰ ਵਰਧਮਾਨ ਯਾਰਨ, ਅਨਿਲ ਬਾਗੀ ਹਸਪਤਾਲ, ਐੱਲਆਈਸੀ., ਐੱਲਐਂਡਟੀ. ਫਾਇਨਾਂਸ, ਬਰਾਰ ਆਟੋ ਵਹੀਲ, ਆਈਸੀਆਈਸੀਆਈ. ਬੈਂਕ, ਐੱਚਡੀਐੱਫਸੀ ਬੈਂਕ, ਐਕਸਿਸ ਬੈਂਕ, ਟੀਐੱਮਆਈ ਗਰੁੱਪ ਆਦਿ ਕੰਪਨੀਆਂ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ 8ਵੀਂ/10ਵੀਂ/12ਵੀਂ ਅਤੇ ਗ੍ਰੈਜੂਏਸ਼ਨ ਪਾਸ ਪ੍ਰਾਰਥੀ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੈ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਲੈ ਕੇ ਲਾਹਾ ਲੈਣ। ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਅਤੇ ਇਨ੍ਹਾਂ ਦਸਤਾਵੇਜਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button