Punjab

200 ਗ੍ਰਾਮ ਹੈਰੋਇਨ, ਕਾਰ, ਸਕੂਟਰ ਤੇ 104000 ਰੁਪਏ ਦੀ ਡਰੱਗ ਮਨੀ ਬਰਾਮਦ

ਕਪੂਰਥਲਾ, 18 ਜੂਨ : ਸੀਆਈਏ ਸਟਾਫ ਟੀਮ ਤੇ ਥਾਣਾ ਸੁਭਾਨਪੁਰ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰ ਕੇ ਨਸ਼ਾ ਤਸਕਰ ਜੀਜਾ-ਸਾਲੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 200 ਗ੍ਰਾਮ ਹੇਰੋਇਨ, ਇਕ ਸਵਿਫਟ ਕਾਰ, ਇਕ ਜੂਪੀਟਰ ਸਕੂਟਰ ਤੇ 104000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ, ਜਿਸਦੀ ਪੁਸ਼ਟੀ ਸੀਆਈਏ ਸਟਾਫ ਇੰਚਾਰਜ ਜਰਨੇਲ ਸਿੰਘ ਤੇ ਥਾਣਾ ਸੁਭਾਨਪੁਰ ਦੇ ਐੱਸਐੱਚਓ ਅਮਨਦੀਪ ਨਾਹਰ ਨੇ ਕੀਤੀ ਹੈ। ਐੱਸਐੱਚਓ ਅਮਨਦੀਪ ਨਾਹਰ ਨੇ ਜਾਣਕਾਰੀ ਦਿੱਤੀ ਕਿ ਨਸ਼ਾ ਤਸਕਰ ਜੀਜਾ-ਸਾਲੀ ਨੂੰ ਅਦਾਲਤ ’ਚ ਪ੍ਰਸਤੁਤ ਕਰਕੇ ਪੁੱਛਗਿੱਛ ਲਈ ਇਕ ਦਿਨ ਦਾ ਪੁਲਿਸ ਰਿਮਾਂਡ ਵੀ ਮਿਲਿਆ ਹੈ। ਪਹਿਲੇ ਮਾਮਲੇ ’ਚ ਥਾਣਾ ਸੁਭਾਨਪੁਰ ਵਿਖੇ ਤਾਇਨਾਤ ਏਐੱਸਆਈ ਸੁਖਵਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਪਿੰਡ ਨਿਜਾਮਪੁਰ ਮੋੜ ‘ਤੇ ਨਾਕੇਬੰਦੀ ਕਰ ਰਹੇ ਸਨ। ਇਸ ਦੌਰਾਨ ਇਕ ਜੂਪੀਟਰ ਸਕੂਟਰ PB 41 D 2870 ਤੇ ਇਕ ਨੌਜਵਾਨ ਅਤੇ ਇਕ ਮਹਿਲਾ ਆਉਂਦੇ ਹੋਏ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਪੈਣ ’ਤੇ ਰੋਕ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ’ਚ ਉਨ੍ਹਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਮੰਗਾ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਬੂਟ ਤੇ ਨਿੰਦਰ ਕੌਰ ਪੁੱਤਰ ਜੀਓਨਾ ਸਿੰਘ ਵਾਸੀ ਪਿੰਡ ਤੋਤੀ ਸੁਲਤਾਨਪੁਰ ਲੋਧੀ ਦੇ ਤੌਰ ‘ਤੇ ਹੋਈ ਹੈ। ਮੁਲਜ਼ਮਾਂ ਦੀ ਭਾਲ ਦੌਰਾਨ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਤੇ 1 ਲੱਖ 4000 ਡਰੱਗ ਮਨੀ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਭਾਨਪੁਰ ’ਚ ਐੱਨਡੀਪੀਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਮੁਲਜ਼ਮਾਂ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਕ ਦਿਨ ਦਾ ਪੁਲਿਸ ਰਿਮਾਂਡ ਵੀ ਮਿਲਿਆ ਹੈ। ਉਸੇ ਦੂਜੇ ਮਾਮਲੇ ’ਚ ਸੀਆਈਏ ਸਟਾਫ ਦੇ ਐੱਸਆਈ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਝੱਲ ਠੀਕਰੀਵਾਲ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਾਹਮਣੇ ਦੇ ਇਕ ਪਾਸਿਓਂ ਇਕ ਸਵਿਫਟ ਕਾਰ ਪੀਬੀ 06 ਏਐਨ 0771 ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਜਿਸ ’ਚ ਦੋ ਨੌਜਵਾਨ ਸਵਾਰ ਸਨ। ਉਹ ਪੁਲਿਸ ਪਾਰਟੀ ਨੂੰ ਦੇਖ ਕੇ ਡਰ ਗਏ। ਕਾਰ ਡਰਾਈਵਰ ਨੇ ਕਾਰ ਨੂੰ ਰੋਕ ਕੇ ਇੱਕਦਮ ਪਿੱਛੇ ਦੀਆਂ ਥਾਵਾਂ ਵੱਲ ਮੋੜ ਲਿਆ ਤੇ ਭੱਜਣ ਲੱਗੇ, ਜਿਨ੍ਹਾਂ ਨੂੰ ਐੱਸਆਈ ਨਿਰਮਲ ਸਿੰਘ ਤੇ ਪੁਲਿਸ ਟੀਮ ਨੇ ਕਾਬੂ ਕਰ ਲਿਆ। ਦੋਵੇਂ ਕਾਰ ਸਵਾਰਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ, ਤਾਂ ਉਨ੍ਹਾਂ ਦੀ ਪਛਾਣ ਨਵਾਬ ਸਿੰਘ ਪੁੱਤਰ ਸੁਖਚੈਨ ਸਿੰਘ ਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਹਰਜਿੰਦਰ ਸਿੰਘ ਵਾਸੀ ਅਮ੍ਰਿਤਸਰ ਦੇ ਰੂਪ ’ਚ ਹੋਈ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਦੀ ਪਛਾਣ ਨਵਾਬ ਸਿੰਘ ਪੁੱਤਰ ਸੁਖਚੈਨ ਸਿੰਘ ਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਹਰਜਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੇ ਰੂਪ ’ਚ ਹੋਈ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 180 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ•। ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button