Punjab

200 ਤੋਂ ਵੱਧ ਪਿੰਡਾਂ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ

ਗਰਮੀ ਤੇ ਕਿਸਾਨਾਂ ਦੇ ਵਿਰੋਧ ਨੇ ਵਿਧਾਇਕਾਂ ਦੀ ਵਧਾਈ ਪਰੇਸ਼ਾਨੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ , 23 ਮਈ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪੰਜਵੇਂ ਦਿਨ ਵੀਰਵਾਰ ਨੂੰ 90 ਵਿਧਾਨ ਸਭਾ ਹਲਕਿਆਂ ਦੇ 200 ਤੋਂ ਵੱਧ ਪਿੰਡਾਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ। ਜਾਣਕਾਰੀ ਅਨੁਸਾਰ ਜਿਥੇ ‘ਆਪ’ ਆਗੂਆਂ ਅਤੇ ਵਰਕਰਾਂ ਵਲੋਂ ਨਸ਼ਾ ਮੁਕਤੀ ਯਾਤਰਾ ਰਾਹੀ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਭੁਗਤਣ ਦਾ ਸੱਦਾ ਦਿਤਾ ਜਾ ਰਿਹਾ ਹੈ, ਉਥੇ ਕਈ ਪਿੰਡਾਂ ਵਿਚ ਕਿਸਾਨਾਂ ਵਲੋਂ ਵਿਧਾਇਕਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਜਿਸ ਕਰਕੇ ਵਿਧਾਇਕਾਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਹਨ। ਕਈ ਵਿਧਾਇਕਾਂ ਨੇ ਦੱਸਿਆ ਕਿ ਉਹ ਸਵੇਰ ਸਮੇ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਹਿੱਸਾ ਬਣਦੇ ਹਨ ਅਤੇ ਸ਼ਾਮ ਨੂੰ ਨਸ਼ਾ ਵਿਰੋਧੀ ਰੈਲੀਆਂ ਕੱਢਦੇ ਹਨ। ਬੀਤੇ ਕੱਲ੍ਹ ਕਿਸਾਨ ਆਗੂਆਂ ਨੇ ਸਾਬਕਾ ਮੰਤਰੀ ਤੇ ਵਿਧਾਇਤ ਚੇਤਨ ਸਿੰਘ ਜੌੜਾਮਾਜਰਾ, ਗੁਰਦਿੱਤ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਵਣਾਂਵਾਲੀ ਦਾ ਘਿਰਾਓ ਕਰਦੇ ਹੋਏ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ। ਕਿਸਾਨ ਸਰਕਾਰ ਵੱਲੋਂ ਜ਼ਬਰਦਸਤੀ ਸੰਭੂ ਤੇ ਖਨੌਰੀ ਬਾਰਡਰ ਮੋਰਚਾ ਹਟਾਏ ਜਾਣ ਅਤੇ ਕਿਸਾਨਾਂ ਦੇ ਸਮਾਨ ਨੂੰ ਖੁਰਦ-ਬੁਰਦ ਕਰਨ ’ਤੇ ਇਤਰਾਜ਼ ਦਰਜ ਕਰਵਾ ਰਹੇ ਹਨ। ਕਈ ਵਿਧਾਇਕਾਂ ਨੇ ਦੱਸਿਆ ਕਿ ਅੰਤਾਂ ਦੀ ਗਰਮੀ ਅਤੇ ਕਿਸਾਨਾਂ ਦੇ ਵਿਰੋਧ ਨੇ ਪਰੇਸ਼ਾਨੀ ਵਧਾਈ ਹੋਈ ਹੈ।’ਆਪ’ ਆਗੂਆਂ ਨੇ ਨਸ਼ਾ ਛੁਡਾਊ ਪ੍ਰੋਗਰਾਮਾਂ ਵਿਚ ਮੌਜੂਦ ਲੋਕਾਂ ਨੂੰ ਨਸ਼ਾ ਛੱਡਣ, ਸਮੂਹਿਕ ਤੌਰ ‘ਤੇ ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿਚ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦੀ ਸਹੁੰ ਵੀ ਚੁਕਾਈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕੇ ਪੱਟੀ ਵਿਚ ਇਕ ਮੁਹਿੰਮ ਸ਼ੁਰੂ ਕੀਤੀ। ਵੱਖ-ਵੱਖ ਥਾਵਾਂ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਸ਼ੇ ਕਰਕੇ ਹਜ਼ਾਰਾਂ ਘਰ ਤਬਾਹ ਹੋ ਗਏ। ਪਿਛਲੀਆਂ ਸਰਕਾਰਾਂ ਨੇ ਨਸ਼ੇ ਦੀ ਵਰਤੋਂ ਨੂੰ ਖਤਮ ਕਰਨ ਲਈ ਕੋਈ ਖਾਸ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਖੁੱਲ੍ਹ ਕੇ ਨਸ਼ਾ ਤਸਕਰਾਂ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ। ‘ਆਪ’ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਢਾਹੀਆਂ ਜਾ ਰਹੀਆਂ ਹਨ। ਭੁੱਲਰ ਨੇ ਸਥਾਨਕ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਅਜਿਹਾ ਵਿਅਕਤੀ ਫੜਿਆ ਜਾਂਦਾ ਹੈ, ਤਾਂ ਉਸ ਨਾਲ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰੋ ਅਤੇ ਕੋਈ ਵੀ ਵਿਅਕਤੀ ਉਸ ਦੀ ਜ਼ਮਾਨਤ ਕਰਾਉਣ ਨਾ ਜਾਵੇ। ਉਨ੍ਹਾਂ ਕਿਹਾ ਕਿ ਇਹ ਤਸਕਰ ਕਿਸੇ ਦੇ ਵੀ ਨਹੀਂ ਹੁੰਦੇ ਹਨ।

Related Articles

Leave a Reply

Your email address will not be published. Required fields are marked *

Back to top button