Punjab

24 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ

ਰਾਜਪੁਰਾ, 26 ਅਪ੍ਰੈਲ- ਸਥਾਨਕ ਗੁਰੂ ਅਰਜਨ ਦੇਵ ਕਾਲੋਨੀ ਦੇ 24 ਸਾਲਾ ਪਰਵਾਸੀ ਨੌਜਵਾਨ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ। ਇਸ ਸਬੰਧੀ ਥਾਣਾ ਖੇੜੀ ਗੰਡਿਆ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਖੇੜੀ ਗੰਡਿਆ ਪੁਲਿਸ ਦੇ ਐੱਸਐੱਚਓ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰੂ ਅਰਜਨ ਦੇਵ ਕਾਲੋਨੀ ਨੇੜੇ ਇਕ ਖੰਡਰ ਨੁਮਾ ਘਰ ’ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁੰਦਨ ਸਿੰਘ ਵਾਸੀ ਬਿਹਾਰ ਹਾਲ ਵਾਸੀ ਗੁਰੂ ਅਰਜਨ ਦੇਵ ਕਾਲੋਨੀ, ਜੋ ਕਿ ਕਬਾੜ ਦਾ ਕੰਮ ਕਰਦਾ ਸੀ, ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਜਦਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button