
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਕਰੀ ਕਲਾਂ ਤੋਂ ਬੁੱਟਰ ਪਿੰਡ ਵੱਲ ਜਾਂਦੀ Çਲੰਕ ਸੜਕ ਪਿੰਡ ਕਰੀ ਕਲਾਂ ਤੋਂ ਅੱਗੇ ਪੁਲ ਨਹਿਰ ਪਾਸ ਪੁੱਜੀ ਤਾਂ ਇਕ ਵਿਅਕਤੀ ਸਰਬਜੀਤ ਸਿੰਘ ਉਰਫ ਵਿਜੇ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੱਖੋਕੇ ਬਹਿਰਾਮ ਪੈਦਲ ਆ ਰਿਹਾ ਸੀ, ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਵੱਲ ਨੂੰ ਮੁੜ ਪਿਆ ਅਤੇ ਆਪਣੀ ਪਹਿਨੀ ਹੋੁਈ ਪੈਂਟ ਦੀ ਜਬ ਵਿਚੋਂ ਮੋਮੀ ਲਿਫਾਫੇ ਵਿਚੋਂ ਲਪੇਟੀ ਕੋਈ ਨਸ਼ੀਲੀ ਵਸਤੂ ਸਕੜ ਦੇ ਕਿਨਾਰੇ ਸੁੱਟ ਕੇ ਅੱਖ ਬਚਾ ਕੇ ਕਾਹਲੀ ਨਾਲ ਤੁਰ ਪਿਆ। ਪੁਲਿਸ ਨੇ ਦੱਸਿਆ ਕਿ ਜਦ ਦੋਸ਼ੀ ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ਦੀ ਤਲਾਸ਼ੀ ਕੀਤੀ ਤਾਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



