Punjab

3 ਕਿੱਲੋ 262 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ ਦੋ ਗ੍ਰਿਫ਼ਤਾਰ

ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਿਆ ਹੋਇਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 3 ਕਿਲੋ 262 ਗ੍ਰਾਮ ਹੈਰੋਇਨ ਅਤੇ 1 ਕਾਰ ਬੈਲੋਨੋ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁੱਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਸੈਦਾਂ ਵਾਲਾ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਅਜੈਪਾਲ ਸਿੰਘ ਉਰਫ ਅਜੇ ਪੁੱਤਰ ਅਮਰੀਕ ਸÇੰਘ ਵਾਸੀ ਪਿੰਡ ਜਗਤਪੁਰ ਥਾਣਾ ਝਬਾਲ, ਜ਼ਿਲ੍ਹਾ ਤਰਨਤਾਰਨ ਅਤੇ ਗੁਰਜਿੰਦਰ ਸਿੰਘ ਉਰਫ ਕਾਕਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਥਾਣਾ ਸਦਰ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਮਿਲ ਕੇ ਹੈਰੋਇਨ ਦੀ ਭਾਰੀ ਸਮਗÇਲੰਗ ਕਰਦੇ ਹਨ ਤੇ ਅੱਜ ਦੀ ਦੋਵੇਂ ਜਣੇ ਕਾਰ ਬੈਲੋਨੋ ਨੰਬਰ ਪੀਬੀ 46 ਏਜੀ 5925 ’ਤੇ ਸਵਾਰ ਹੋ ਕੇ ਪਿੰਡ ਮੱਲਵਾਲ ਕਦੀਮ ਤੋਂ ਫਿਰੋਜ਼ਪੁਰ ਜ਼ੀਰਾ ਰੋਡ ਵੱਲ ਨੂੰ ਆ ਰਹੇ ਹਨ। ਜੇਕਰ ਰਸਤੇ ਵਿਚ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ 3 ਕਿਲੋ 262 ਗ੍ਰਾਮ ਹੈਰੋਇਨ ਅਤੇ 1 ਕਾਰ ਬੈਲੋਨੋ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਸੁਰਾਗ ਲੱਗਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button