
ਗੜ੍ਹਸ਼ੰਕਰ, 4 ਜੂਨ : ਕੈਮਿਸਟ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੜ੍ਹਸ਼ੰਕਰ ਸ਼ਹਿਰ ਵਿੱਚ ਸਥਿਤ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਗਰਮੀਆਂ ਦੀਆਂ ਛੁੱਟੀਆਂ ਕਾਰਨ ਤਿੰਨ ਦਿਨ ਲਈ ਬੰਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਹਰ ਸਾਲ ਕੀਤੀਆਂ ਜਾਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਸ ਵਾਰ 19, 20 ਅਤੇ 21 ਜੂਨ ਨੂੰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਦਵਾਈ ਲੈਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਇਸ ਲਈ ਸ੍ਰੀ ਅਨੰਦਪੁਰ ਸਾਹਿਬ ਰੋਡ ਸਥਿਤ ਦੋ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ, ਜਿਸ ਤੋਂ ਲੋੜਵੰਦ ਮਰੀਜ਼ ਆਪਣੀ ਲੋੜੀਂਦੀ ਦਵਾਈ ਲੈ ਸਕਣਗੇ।



