
ਜਸਵਿੰਦਰ ਸਿੰਘ ਸੰਧੂ
ਫਿਰੋਜ਼ਪੁਰ 9 ਮਾਰਚ- ਥਾਣਾ ਸਿਟੀ ਜੀਰਾ ਅਤੇ ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਵੱਲੋਂ 30 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜ਼ੀਰਾ ਪੁਲਿਸ ਦੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੱਲੋ ਕੇ ਰੋਡ ਜ਼ੀਰਾ ਨੂੰ ਜਾ ਰਹੇ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਮੁੜ ਕੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਉਧਰ ਥਾਣਾ ਸਦਰ ਜ਼ੀਰਾ ਪੁਲਿਸ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਪਿੰਡ ਚੋਹਲਾ ਪਾਸ ਇਕ ਵਿਅਕਤੀ ਰਾਜ ਸਿੰਘ ਉਰਫ ਰਾਜੂ ਪੁੱਤਰ ਸੰਪੂਰਨ ਸਿਘ ਵਾਸੀ ਪਿੰਡ ਨੂਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



