Punjab

350ਵੇਂ ਸ਼ਹੀਦੀ ਦਿਵਸ ‘ਤੇ CM Mann ਦਾ ਵੱਡਾ ਐਲਾਨ, ਗੁਰੂ ਸਾਹਿਬ ਦੇ ਨਾਂ ‘ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 25 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸ੍ਰੀ ਗੁਰੂ ਤੇਗ਼ ਬਹਾਦਰ (Guru Teg Bahadur Ji) ਵੱਲੋਂ ਵਰੋਸਾਈ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੀ ਧਰਤੀ ਤੋਂ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਆਨੰਦਪੁਰ ਸਾਹਿਬ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ‘ਤੇ ਇਕ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਧਾਰਮਿਕ ਐਲਾਨੇ ਗਏ ਸ਼ਹਿਰਾਂ ‘ਚ ਸੰਗਤ ਲਈ ਈ-ਰਿਕਸ਼ਾ ਚਲਾਏ ਜਾਣਗੇ, ਜੋ ਕਿ ਸੰਗਤ ਲਈ ਮੁਫਤ ਹੋਣਗੇ। ਮੁੱਖ ਮੰਤਰੀ ਮਾਨ ਨੇ ਇਹ ਵੀ ਦੱਸਿਆ ਕਿ ਗੁਰੂ ਦੀ ਲਾਡਲੀ ਫੌਜ ਦੀ ਲੰਬੇ ਸਮੇਂ ਤੋਂ ਚਰਨ ਗੰਗਾ ਸਟੇਡੀਅਮ ਦੇ ਨਿਰਮਾਣ ਦੀ ਮੰਗ ਉਠਦੀ ਰਹੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਦਾ ਨਵੀਨੀਕਰਨ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button