Punjab

352 ਗ੍ਰਾਮ ਹੈਰੋਇਨ, ਸਾਢੇ 9 ਹਜ਼ਾਰ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ, 27 ਅਗਸਤ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਰਾਤ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਦੋਸ਼ ਵਿਚ ਚਾਰ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 352 ਗ੍ਰਾਮ ਹੈਰੋਇਨ, 9,500 ਰੁਪਏ ਅਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਦੀ ਪੁਲਿਸ ਨੇ ਮਜੀਠਾ ਰੋਡ ਤੇ ਇੰਦਰਾ ਕਲੋਨੀ ਦੇ ਰਹਿਣ ਵਾਲੇ ਅਤਿੰਦਰਪਾਲ ਸਿੰਘ ਉਰਫ਼ ਹਨੀ ਨੂੰ ਹੈਰੋਇਨ ਦੀ ਖੇਪ ਸਮੇਤ ਇਲਾਕੇ ਤੋਂ ਨਿਕਲਦੇ ਹੋਏ ਪਾਇਆ। ਇਸ ਅਧਾਰ ਤੇ ਏਐਸਆਈ ਲਾਜਪਤ ਰਾਏ ਨੇ ਛਾਪਾ ਮਾਰ ਕੇ ਅਤਿੰਦਰਪਾਲ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 300 ਗ੍ਰਾਮ ਹੈਰੋਇਨ ਅਤੇ 5,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਦਸਮੇਸ਼ ਐਵੀਨਿਊ ਦੇ ਰਹਿਣ ਵਾਲੇ ਗੁਰਸਿਮਰਨ ਸਿੰਘ ਉਰਫ਼ ਸੰਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੰਧੂ ਦੇ ਕਬਜ਼ੇ ਵਿਚੋਂ ਇਕ 32 ਬੋਰ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਤੁੰਗਬਾਲਾ ਦੇ ਰਹਿਣ ਵਾਲੇ ਸੂਰਜ ਕੁਮਾਰ ਅਤੇ 88 ਫੁੱਟ ਰੋਡ ਦੇ ਰਹਿਣ ਵਾਲੇ ਅਭੀ ਭੱਟੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 52 ਗ੍ਰਾਮ ਹੈਰੋਇਨ ਅਤੇ 4540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button