
ਫ਼ਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)– ਥਾਣਾ ਮਖੂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵਿਅਕਤੀਆਂ ਕੋਲੋਂ 3600 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੇਨ ਜੀਟੀ ਰੋਡ ਲੋਹੀਆ ਟੀ ਪੁਆਇੰਟ ਪਿੰਡ ਕੋਟ ਕਾਇਮ ਖਾਂ ਪੁੱਜੇ ਤਾਂ ਦੋ ਨੌਜਵਾਨ ਦਲਜੀਤ ਸਿੰਘ ਉਰਫ ਨਿੱਕੂ ਉਰਫ ਕਾਕਾ ਪੁੱਤਰ ਦਲੀਪ ਸਿੰਘ ਵਾਸੀ ਮੰਝ ਵਾਲਾ ਅਤੇ ਬੂਟਾ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਪਿੰਡ ਰੁਕਨੇ ਵਾਲਾ ਖੜੇ ਵਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਮੌਕੇ ਤੋਂ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੁੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 3600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



