
ਰੂਪਨਗਰ, 7 ਜੂਨ : ਜਿਲ੍ਹਾ ਪੁਲਿਸ ਨੇ ਐਨਡੀਪੀਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ 1 ਅੋਰਤ ਅਤੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆ ਐਸਐਸਪੀ ਗੁਲਨੀਤ ਸਿੰਘ ਖੁਰਾਨਾਂ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣਾ ਸ਼੍ਰੀ ਚਮਕੌਰ ਸਾਹਿਬ ਵੱਲੋ ਪਰਮਜੀਤ ਸਿੰਘ ਪੁੱਤਰ ਬਖਤਾਵਰ ਸਿੰਘ ਅਤੇ ਪਰਮਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀਆਨ ਫਤਿਹਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 30 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋ ਸਦੀਕ ਮੁਹੰਮਦ ਪੁੱਤਰ ਸੁਲੇਮਾਨ ਵਾਸੀ ਪਿੰਡ ਆਸਪੁਰ, ਇਮਰਾਨ ਅੰਸਾਰੀ ਪੁੱਤਰ ਨਬੀ ਅਹਿਮਦ ਵਾਸੀ ਕਿਰਾਏਦਾਰ ਸੱਜਣ ਸਿੰਘ ਹੁਸੈਨਪੁਰ ਅਤੇ ਤਾਹੀਰ ਹੁਸੈਨ ਪੁੱਤਰ ਸ਼ਾਹਿਦ ਹੁਸੈਨ ਵਾਸੀ ਮੰਗੂਵਾਲ ਦੀਵਾੜੀ ਜਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆ ਖਿਲਾਫ਼ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।



