
ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 40 ਗੱਟੂ ਚਾਈਨਿਜ਼ ਡੋਰ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੋ ਖਿਲਾਫ 223 ਬੀਐੱਨਐੱਸ 39, 51 ਦੀ ਵਰਲਡ ਲਾਇਫ ਪਰੋਟੇਕਸ਼ਨ ਐਕਟ 1972 15 ਦੀ ਇਨਵਾਰਮੈਂਟ ਪਰੋਟੇਸ਼ਨ ਐਕਟ 1986 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਕਸੂਰੀ ਗੇਟ ਸਿਟੀ ਫਿਰੋਜ਼ਪੁਰ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਜਸ਼ਨ ਪੁੱਤਰ ਨਵੀਨ ਕੁਮਾਰ ਵਾਸੀ ਗਲੀ ਨੰਬਰ 05 ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁੁਰ ਹਾਲ ਆਬਾਦ ਲਕਸ਼ਮੀ ਇਨਕਲੇਵ ਨੇੜੇ ਅੰਮ੍ਰਿਤਸਰੀ ਗੇਟ ਸਿਟੀ ਫਿਰੋਜ਼ਪੁਰ ਅਤੇ ਵਿਸ਼ੂ ਪੁੱਤਰ ਰਮੇਸ਼ ਕੁਮਾਰ ਵਾਸੀ ਲਕਸ਼ਮੀ ਇਨਕਲੇਵ ਨੇੜੇ ਅੰਮ੍ਰਿਤਸਰੀ ਗੇਟ ਸਿਟੀ ਫਿਰੋਜ਼ਪੁਰ ਰਲ ਕੇ ਚਾਈਨਿਜ਼ ਡੋਰ ਬਾਹਰੋਂ ਲਿਆ ਕੇ ਫਿਰੋਜ਼ਪੁਰ ਵਿਚ ਵੇਚਣ ਦਾ ਕੰਮ ਕਰਦੇ ਹਨ। ਜੋ ਇਹ ਸਰਕਾਰ ਵੱਲੋਂ ਚਾਈਨਿਜ਼ ਡੋਰ ਬੈਨ ਕੀਤੀ ਹੋਈ ਹੈ ਅਤੇ ਇਹ ਭਲੀ ਭਾਤ ਜਾਣਦੇ ਹਨ ਕਿ ਇਸ ਨਾਲ ਆਮ ਲੋਕਾਂ, ਜਾਨਵਰਾਂ ਅਤੇ ਪੰਛੀਆਂ ਦੀ ਜ਼ਿੰਦਗੀ ਨੂੰ ਖਤਰਾ ਹੈ। ਜੋ ਅੱਜ ਵੀ ਵਿਸ਼ੂ ਵੱਲੋਂ ਲਿਆਂਦੀ ਹੋਈ ਚਾਈਨਿਜ਼ ਡੋਰ ਲਕਸ਼ਮੀ ਇਨਕਲੇਵ ਵਿਚ ਵਿਸ਼ੂ ਦੇ ਘਰ ਦੇ ਸਾਹਮਣੇ ਗਲੀ ਵਿਚ ਖੜੇ ਛੋਟੇ ਹਾਥੀ ਵਿਚ ਰੱਖ ਕੇ ਵੇਚ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਜਾਂਚਕਰਤਾ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਕਰਕੇ ਦੋਸ਼ੀ ਜਸ਼ਨ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਗੱਟੂ ਚਾਈਨਿਜ਼ ਡੋਰ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



