Punjab

40 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ

ਰੂਪਨਗਰ, 1 ਅਗਸਤ : ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਇਸ ਤੋਂ ਇਲਾਵਾ ਅਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾਂ ਤੇ ਸ਼ਿਕੰਜਾ ਕੱਸਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਸਮੂਹ ਸਬ-ਡਵੀਜ਼ਨਾ ਵਿਚ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀਆਂ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਸੂਰਜ ਪ੍ਰਕਾਸ਼ ਵਾਸੀ ਮਕਾਨ ਨੰਬਰ 1213 ਮਹੱਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਕਰਮਾ ਵਾਸੀ ਮੁਹੱਲਾ ਸਦਾਬਰਤ (ਨਾਮਜ਼ਦ) ਨੂੰ ਗ੍ਰਿਫਤਾਰ ਕਰਕੇ ਗ੍ਰਿਫਤਾਰ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਅਤੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button