
ਫਿਰੋਜ਼ਪੁਰ, 20 ਫਰਵਰੀ (ਬਾਲ ਕਿਸ਼ਨ): ਥਾਣਾ ਮਖੂ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 400 ਲੀਟਰ ਲਾਹਣ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਦੋ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਜੋਗੇ ਵਾਲਾ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਕਰਨੈਲ ਸਿੰਘ ਅਤੇ ਜਸਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਉਰਫ ਸੁੱਖਾ ਵਾਸੀਅਨ ਪਿੰਡ ਸ਼ੇਰਾ ਮੰਡਾਰ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਕਰਕੇ 400 ਲੀਟਰ ਲਾਹਣ ਸਮੇਤ ਔਰਤ ਜਸਵਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



