Punjab

ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਤੁਰੰਤ ਰਿਹਾ ਨਾ ਕੀਤੇ ਤਾਂ ਭਾਕਿਯੂ ਬੰਬ ਸੜਕਾਂ ਤੇ ਉਤਰਨ ਲਈ ਮਜਬੂਰ ਹੋਵੇਗੀ–ਸਾਰਜ ਸਿੰਘ ਬੰਬ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)– ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਆਦੇਸ਼ ’ਤੇ ਗ੍ਰਿਫ਼ਤਾਰ ਕਰਨਾ ਅਤਿ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਨੂੰ ਹੱਲ ਕਰਨ ਦੀ ਜਗ੍ਹਾ ਉਨ੍ਹਾਂ ਦੇ ਹੱਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੀ ਧਰਤੀ ’ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਕਿਸੇ ਵੀ ਜਥੇਬੰਦੀ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਸੜਕਾਂ ’ਤੇ ਉਤਰਨਾ ਨਹੀਂ ਪਵੇਗਾ, ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਭੁੱਲ ਅਤੇ ਮੁਕਰ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਤਸ਼ੱਦਦ ਤੇ ਗ੍ਰਿਫ਼ਤਾਰ ਕਰ ਰਹੀ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ। ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਬੰਬ ਸੜਕਾਂ ’ਤੇ ਉਤਰਣ ਲਈ ਮਜ਼ਬੂਰ ਹੋਵੇਗੀ।

Related Articles

Leave a Reply

Your email address will not be published. Required fields are marked *

Back to top button