Punjab

ਪਟਿਆਲਾ ’ਚ ਕਾਂਗਰਸ ਨੇ ਕੀਤਾ ਸਰਕਾਰ ਖਿ਼ਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 11 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਲਾਤਾਂ ਲਈ ਸੂਬਾ ਤੇ ਕੇਂਦਰ ਦੋਵੇਂ ਸਰਕਾਰਾਂ ਹੀ ਜਿੰਮੇਵਾਰ ਹਨ। ਸੂਬੇ ਵਿਚ ਅਮਨ ਦੀ ਦਿਨ ਬ ਦਿਨ ਵਿਗੜ ਰਹੀ ਸਥਿਤੀ, ਕਾਲੇ ਦੌਰ ਦੀ ਯਾਦ ਕਰਵਾਉਂਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਪ੍ਰਧਾਨ ਵੜਿੰਗ ਨੇ ਕਿਹਾ ਕਿ ਉਸ ਸਮੇਂ ਵਿਚ ਕਾਂਗਰਸ ਨੇ ਪੰਜਾਬ ਨੂੰ ਵਿਚ ਅਮਨ ਸ਼ਾਂਤੀ ਬਹਾਲ ਕੀਤੀ ਸੀ ਤੇ ਹੁਣ ਵੀ ਕਾਂਗਰਸ ਪਾਰਟੀ ਹੀ ਪੰਜਾਬ ਵਿਚ ਸ਼ਾਂਤੀ ਬਹਾਲ ਕਰਨ ਲਈ ਅੱਗੇ ਆਵੇਗੀ। ਯੂਥ ਪ੍ਰਧਾਨ ਮੋਹਿੰਦਰਾ ਦੀ ਅਗਵਾਈ ਵਿਚ ਸੂਬਾ ਸਰਕਾਰ ਖਿਲਾਫ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਮਾੜੀ ਸਥਿਤੀ ਲਈ ਪੰਜਾਬ ਦੇ ਨਾਲ ਕੇਂਦਰ ਸਰਕਰ ਵੀ ਪੂਰੀ ਤਰ੍ਹਾ ਜਿੰਮੇਵਾਰ ਹੈ। ਵੜਿੰਗ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਕੇ ਗਵਰਨਰ ਰਾਜ ਲਗਾ ਕੇ ਆਪਣਾ ਰਾਜ ਕਾਇਮ ਕਰਨਾ ਚਾਹੁੰਦੀ ਹੈ। ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਜਾਲ ਵਿਛ ਚੁੱਕਿਆ ਹੈ, ਆਏ ਦਿਨ ਕਤਲ ਹੋ ਰਹੇ ਹਨ ਪਰ ਸਰਕਾਰ ਮੁਲਜਮਾਂ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾ ਅਸਫਲ ਹੈ। ਬਘੇਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਪੰਜਾਬ ਵਿਚ ਤਯੁਰਬੇ ਕਰ ਰਹੀ ਹੈ, ਤੇ ਸੱਤਾ ਵਿਚ ਆਉਣ ਲਈ ਕਿਸੇ ਨਾਲ ਕਿਸੇ ਪਾਰਟੀ ਦਾ ਸਹਾਰਾ ਭਾਲ ਰਹੀ ਹੈ। ਅਕਾਲੀ ਭਾਜਪਾ ਗੱਠਜੋੜ ਦੇ ਸਵਾਲ ’ਤੇ ਭਪੇਸ਼ ਬਘੇਲ ਨੇ ਰਾਜਪਾਲ ਦੀ ਨਸ਼ਾ ਵਿਰੋਧੀ ਯਾਤਰਾ ਨੂੰ ਸਮਝੌਤਾ ਯਾਤਰਾ ਦੱਸਿਆ ਤੇ ਕਿਹਾ ਕਿ ਭਾਜਪਾ ਦਾ ਅੰਦਰਖਾਤੇ ‘ਆਪ’ ਨਾਲ ਸਮਝੌਤਾ ਹੋ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਇਸ ਸਰਕਾਰ ਨੂੰ ਚੁਣਿਆ ਸੀ, ਪਰ ਅੱਜ ਹਾਲਾਤ ਇਹ ਹਨ ਕਿ ਪੁਲਿਸ ਪ੍ਰਸ਼ਾਸਨ ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਉਣ ਲਈ ਵਰਤਿਆ ਜਾ ਰਿਹਾ ਹੈ, ਜਦਕਿ ਅਪਰਾਧੀ ਬੇਖੌਫ ਘੁੰਮ ਰਹੇ ਹਨ। ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਗੈਂਗਸਟਰਾਂ ਦਾ ਰਾਜ ਹੈ, ਸ਼ਰੇਆਮ ਕਤਲ ਹੋ ਰਹੇ ਹਨ ਅਤੇ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਪਰ ਸੂਬੇ ਦੀ ਨਿਕੰਮੀ ਸਰਕਾਰ ਅੰਨੀ-ਬੋਲੀ ਹੋ ਕੇ ਬੈਠੀ ਹੈ। ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਇਹ ਸਰਕਾਰ ਸਿਰਫ਼ ਇਸ਼ਤਿਹਾਰਾਂ ਰਾਹੀਂ ਆਪਣੀ ਝੂਠੀ ਵਾਹ-ਵਾਹ ਖੱਟਣ ਵਿੱਚ ਮਸਰੂਫ਼ ਹੈ। ਮੋਹਿਤ ਨੇ ਕਿਹਾ ਕਿ ਹੁਣ ਚੁੱਪ ਰਹਿਣ ਦਾ ਸਮਾਂ ਲੰਘ ਚੁੱਕਾ ਹੈ, ਜੇਕਰ ਅੱਜ ਅਸੀਂ ਸੜਕਾਂ ‘ਤੇ ਨਾ ਉਤਰੇ ਤਾਂ ਪੰਜਾਬ ਦਾ ਭਵਿੱਖ ਪੂਰੀ ਤਰ੍ਹਾਂ ਹਨੇਰੇ ਵਿੱਚ ਚਲਾ ਜਾਵੇਗਾ। ਇਹ ਰੋਸ ਮਾਰਚ ਸਿਰਫ਼ ਇੱਕ ਪ੍ਰਦਰਸ਼ਨ ਨਹੀਂ, ਸਗੋਂ ਸੁੱਤੀ ਹੋਈ ਸਰਕਾਰ ਲਈ ਇੱਕ ਲਲਕਾਰ ਹੈ।

Related Articles

Leave a Reply

Your email address will not be published. Required fields are marked *

Back to top button