Punjab

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ) ਮੀਰੀ ਪੀਰੀ ਵੈਲਫੇਅਰ ਸੁਸਾਇਟੀ ਪਿੰਡ ਸੁਰ ਸਿੰਘ ਵਾਲਾ਼ ਵੱਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬੀ ਸੁੰਦਰ ਲਿਖਾਈ, ਗੁਰਬਾਣੀ ਕੰਠ, ਦਸਤਾਰ ਮੁਕਾਬਲੇ, ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਸ਼ਾਮਿਲ ਸਨ। ਇਹਨਾਂ ਮੁਕਾਬਲਿਆਂ ਵਿੱਚ ਗੁਰਬਾਣੀ ਕੰਠ ਵਿੱਚੋਂ ਪ੍ਰਭਨੂਰ ਕੌਰ ਜਮਾਤ ਛੇਵੀਂ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਅਤੇ 3 ਹਜ਼ਾਰ ਰੁਪਏ ਨਕਦ ਇਨਾਮ ਪ੍ਰਾਪਤ ਕੀਤਾ। ਇਸ ਦੇ ਨਾਲ਼ ਹੀ ਸ਼ਹਿਨਾਜ਼ਪ੍ਰੀਤ ਕੌਰ ਜਮਾਤ ਗਿਆਰਵੀਂ ਦੀ ਵਿਦਿਆਰਥਣ ਨੇ ਸੁੰਦਰ ਲਿਖਾਈ ਵਿੱਚੋਂ ਤੀਜਾ ਸਥਾਨ ਅਤੇ ਨਾਲ਼ 3000 ਰੁਪਏ ਦਾ ਨਕਦ ਇਨਾਮ ਵੀ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਇਨਾਮ ਦਿੱਤੇ ਗਏ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਅਜਿਹੇ ਮੌਕਿਆਂ ਵਿੱਚ ਹੋਰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button