Punjab

42 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਸਣੇ ਦੋ ਗ੍ਰਿਫ਼ਤਾਰ, ਮਾਮਲਾ ਦਰਜ

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 6 ਫਰਵਰੀ- ਥਾਣਾ ਸਿਟੀ ਫ਼ਿਰੋਜ਼ਪੁਰ ਅਤੇ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਔਰਤ ਅਤੇ ਇਕ ਵਿਅਕਤੀ ਨੂੰ 42 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੁਹੱਲਾ ਰਠੋੜਾਂ ਵਾਲਾ ਪਾਸ ਪੁੱਜੀ ਤਾਂ ਇਕ ਔਰਤ ਪੂਜਾ ਪਤਨੀ ਨੀਰਜ ਪੁੱਤਰ ਰਾਜ ਕੁਮਾਰ ਵਾਸੀ ਬਸਤੀ ਸ਼ੇਖਾਂ ਵਾਲੀ ਸਿਟੀ ਫਿਰੋਜ਼ਪੁਰ ਪੈਦਲ ਆਉਂਦੀ ਵਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਤੇ ਇਕ ਦਮ ਪਿੱਛੇ ਮੁੜ ਕੇ ਮੌਕੇ ਤੋਂ ਭੱਜਣ ਲੱਗੀ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਧਰ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਯਤੀਮਖਾਨਾ ਚੋਂਕ ਦੀ ਬੈਕ ਸਾਈਡ ਕੱਚਾ ਰਸਤਾ ਜੋ ਲਾਲ ਕੋਠੀ ਨੂੰ ਜਾਂਦਾ ਹੈ, ਉਸ ਰਸਤੇ ’ਤੇ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਹਦੈਤ ਸਿੰਘ ਵਾਸੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲੇ ਤੁਰ ਫਿਰ ਕੇ ਹੈਰੋਇਨ ਵੇਚ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੁੂਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਕੋਲੋਂ 32 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਹੀਰੋ ਐੱਚਐੱਫ ਡੀਲਕਸ ਬਿਨ੍ਹਾ ਨੰਬਰੀ ਬਰਾਮਦ ਹੋਇਆਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button