
ਬਾਲ ਕਿਸ਼ਨ
ਫਿਰੋਜ਼ਪੁਰ, 14 ਜੂਨ : ਥਾਣਾ ਮਮਦੋਟ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 5 ਵਿਅਕਤੀਆਂ ਨੂੰ 45 ਹਜ਼ਾਰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੀਐੱਸਐੱਫ ਚੋਂਕ ਮਮਦੋਟ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਬੋੜੀਆਂ, ਰਮਨ ਸਿੰਘ ਪੁੱਤਰ ਪਿਸ਼ੰਬਰ ਸਿੰਘ ਵਾਸੀ ਕੱਲੇ ਵਾਲਾ ਥਾਣਾ ਗੁਰੂਹਰਸਹਾਏ, ਕੁਲਵੰਤ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਰਾਓ ਕੇ ਹਿਠਾੜ, ਮਨਦੀਪ ਕੁਮਾਰ ਪੁੱਤਰ ਜਤਿੰਦਰ ਕੁਮਾਰ ਵਾਸੀ ਖਾਈ ਫੇਮੇ ਕੇ ਅਤੇ ਗੁਰਵਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਨਾਨਕਪੁਰਾ ਨਸ਼ੀਲੇ ਕੈਪਸੂਲ ਵੇਚਣ ਦੇ ਆਦੀ ਹਨ। ਜੋ ਅੱਜ ਦਾਣਾ ਮੰਡੀ ਮਮਦੋਟ ਵਿਖੇ ਬਣੇ ਸ਼ੈੱਡ ਹੇਠਾਂ ਨਸ਼ੀਲੇ ਕੈਪਸੂਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਉਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਦੋਸ਼ੀਅਨ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀਅਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 45 ਹਜ਼ਾਰ ਨਸ਼ੀਲੇ ਕੈਪਸੂਲ ਅਤੇ ਇਕ ਮਾਰ ਮਾਰੂਤੀ ਸਿਆਜ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।



