Punjab

45.12 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਪਠਾਨਕੋਟ, 24 ਜੁਲਾਈ :ਪਠਾਨਕੋਟ ਜ਼ਿਲ੍ਹਾ ਪਠਾਨਕੋਟ ਪੁਲਿਸ ਨੇ ਜਿਲ੍ਹੇ ਅੰਦਰ ਪਿਛਲੇ ਦਿਨੀ ਹੋਏ ਸਾਰੇ ਸਨੈਚਿੰਗ ਮਾਮਲਿਆਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ।ਇਸ ਸਬੰਧ ਚ ਪ੍ਰੈਸ ਨੂੰ ਸੰਬੋਧਨ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਮਨੋਜ ਠਾਕੁਰ ਅਤੇ ਡੀਐਸਪੀ ਸਿਟੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 2 ਦੇ ਇੰਚਾਰਜ ਗੁਰਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਨੋਂ ਗਊਸ਼ਾਲਾ ਰੋਡ ਅੰਸ਼ਨਲ ਕਲੋਨੀ ਮੋੜ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਦੋ ਨੌਜਵਾਨ ਨਵਾਂ ਪੁਲ ਅਬਰੋਲ ਨਗਰ ਵਾਲੇ ਪਾਸੇ ਤੋਂ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਖੱਡ ਵਾਲੇ ਪਾਸੇ ਭੱਜਣ ਲੱਗ ਪਏ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਇੱਕ ਨੌਜਵਾਨ ਨੇ ਆਪਣਾ ਨਾਮ ਐਂਥਨੀ ਉਰਫ ਸਾਹਿਲ ਵਾਸੀ ਸਰਾਂਈ ਮੁਹੱਲਾ ਦੱਸਿਆ ਅਤੇ ਦੂਜੇ ਨੇ ਆਪਣਾ ਨਾਮ ਵਿਸ਼ਾਲ ਕੁਮਾਰ ਉਰਫ ਵਿਸ਼ੂ ਵਾਸੀ ਸੁੰਦਰ ਨਗਰ ਦੱਸਿਆ। ਐਸਪੀ ਇਨਵੈਸਟੀਗੇਸ਼ਨ ਮਨੋਜ ਠਾਕੁਰ ਅਤੇ ਡੀਐਸਪੀ ਸਿਟੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਦੇਖ ਕੇ ਵਿਸ਼ਾਲ ਕੁਮਾਰ ਨੇ ਖੱਡ ਵਿੱਚ ਛਾਲ ਮਾਰ ਦਿੱਤੀ।ਜਿਸ ਕਾਰਨ ਉਸਦੀ ਲੱਤ ਤੇ ਸੱਟ ਲੱਗ ਗਈ। ਪੁਲਿਸ ਨੇ ਦੋਵਾਂ ਨੌਜਵਾਨਾਂ ਤੋਂ 45.12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੋਨਾਂ ਵਿਰੁੱਧ ਥਾਣਾ ਡਿਵੀਜ਼ਨ ਨੰਬਰ 1 ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਪੁੱਛਗਿੱਛ ਕਰਨ ਤੇ ਵਿਸ਼ਾਲ ਕੁਮਾਰ ਨੇ ਖੁਲਾਸਾ ਕੀਤਾ ਕਿ ਉਸਨੇ ਅਤੇ ਖਾਨਪੁਰ ਵਾਸੀ ਗੁਰਜੀਤ ਕੁਮਾਰ ਕੈਟ ਨੇ ਮਿਲ ਕੇ ਜ਼ਿਲ੍ਹੇ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ। ਲੁੱਟ-ਖੋਹ ਤੋਂ ਬਾਅਦ ਉਹ ਐਂਥਨੀ ਕੋਲੋਂ ਹਿਮਾਚਲ ਪ੍ਰਦੇਸ਼ ਤੋਂ ਹੈਰੋਇਨ ਮੰਗਵਾਉਂਦੇ ਸਨ ਅਤੇ ਆਪਣੇ ਨਸ਼ੀਲੇ ਪਦਾਰਥਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਉਹ ਪਠਾਨਕੋਟ ਜ਼ਿਲ੍ਹੇ ਦੇ ਇਲਾਕਿਆਂ ਵਿੱਚ ਘੁੰਮਦੇ ਰਹਿੰਦੇ ਸਨ ਅਤੇ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਮਾਸਟਰਮਾਈਂਡ ਗੁਰਜੀਤ ਕੁਮਾਰ ਕੈਟ ਅਜੇ ਵੀ ਫਰਾਰ ਹੈ। ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਸਟਰਮਾਈਂਡ ਦੀ ਗ੍ਰਿਫਤਾਰੀ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਗ੍ਰਿਫਤਾਰ ਵਿਸ਼ਾਲ ਵਿਰੁੱਧ ਪਹਿਲਾਂ ਹੀ ਚੋਰੀ ਅਤੇ ਗੈਰ-ਕਾਨੂੰਨੀ ਸ਼ਰਾਬ ਦੇ 5 ਮਾਮਲੇ ਦਰਜ ਹਨ।

Related Articles

Leave a Reply

Your email address will not be published. Required fields are marked *

Back to top button