
ਬਰਨਾਲਾ, 13 ਅਗਸਤ : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਡੀਐੱਸਪੀ ਸਤਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਵੱਲੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਐਕਸਾਇਜ ਇੰਸਪੈਕਟਰ ਰਾਜੇਸ਼ ਕੁਮਾਰ ਸਮੇਤ ਤਫ਼ਤੀਸੀ ਅਫ਼ਸਰ ਰਾਜੀਵ ਕੁਮਾਰ ਦੀ ਟੀਮ ਨੇ ਰਵੀ ਕੁਮਾਰ ਵਾਸੀ ਨੇੜੇ ਸ਼ਨੀ ਦੇਵ ਮੰਦਰ ਰੇਲਵੇ ਲਾਈਨ ਵਾਰਡ ਨੰਬਰ 8 ਬਰਨਾਲਾ ਤੇ ਨਾਮਲੂਮ ਸਾਥੀ ਪਾਸੋਂ 47 ਡੱਬੇ ਸ਼ਰਾਬ ਸਮੇਤ ਇਕ ਕਾਰ ਤੇ ਦੋ ਨਵੀਆਂ ਸਕੂਟਰੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 371 ਐਕਸਾਇਜ ਐਕਟ ਤਹਿਤ ਧਾਰਾ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



