Punjab

470 ਨਸ਼ੀਲੀਆਂ ਗੋਲੀਆਂ ਅਤੇ 3 ਗ੍ਰਿਫਤਾਰ

ਫਿਰੋਜ਼ਪੁਰ 2 ਮਾਰਚ (ਜਸਵਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ, ਥਾਣਾ ਮੱਲਾਂਵਾਲਾ ਅਤੇ ਥਾਣਾ ਮਖੂ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਕੋਲੋਂ 470 ਗੋਲੀਆਂ ਬਰਾਮਦ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਪੁਲਿਸ ਦੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਕ ਵਿਅਕਤੀ ਖੁਸ਼ਕਰਨ ਸਿੰਘ ਉਰਫ ਕਰਨ ਪੁੱਤਰ ਅਸ਼ਵਨੀ ਕੁਮਾਰ ਵਾਸੀ ਨਿਊ ਸਤੀਏ ਵਾਲਾ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਮੁੜ ਕੇ ਮੌਕਾ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਦੋਸ਼ੀ ਬਾਲਮ ਭੱਟੀ ਪੁੱਤਰ ਦਲੇਰ ਸਿੰਘ ਵਾਰਡ ਨੰਬਰ 13 ਮੱਲਾਂਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਉਧਰ ਥਾਣਾ ਮਖੂ ਪੁਲਿਸ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਲਾਕੇ ਵਿਚ ਇਕ ਵਿਅਕਤੀ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਬਖਸ਼ੀਸ਼ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿਚੋਂ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।

Related Articles

Leave a Reply

Your email address will not be published. Required fields are marked *

Back to top button