Punjab

474 ਵਿਦਿਆਰਥੀਆਂ ਨੇ ਨੀਟ ’ਚ ਹਾਸਲ ਕੀਤੀ ਸਫਲਤਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 16 ਜੂਨ : ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਕ ਵਾਰੀ ਫਿਰ ਆਪਣੀ ਸਿੱਖਿਆ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ‘ਨੀਟ’ ਜਿਹੀ ਮੁਸ਼ਕਲ ਪ੍ਰੀਖਿਆ ਵਿਚ ਸੂਬੇ ਦੇ 474 ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਨੀਟ ਵਿਚ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਬੈਂਸ ਨੇ ਕਿਹਾ ਕਿ ਇਹ ਉਪਲੱਬਧੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀਆਂ ਸਮਰਪਿਤ ਸੇਵਾਵਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿਚ ਉਨ੍ਹਾਂ ਦੇ ਉਜਵਲ ਭਵਿੱਖ ਲਈ ਹਾਰਦਿਕ ਸ਼ੁੱਭਕਾਮਨਾਵਾਂ ਦਿੰਦੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲੱਬਧੀ ਨੂੰ ਉਜਾਗਰ ਕਰਦੇ ਹੋਏ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ (ਮੇਨ) ਪ੍ਰੀਖਿਆ ਵਿਚ ਅਤੇ 44 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਇਪ ਸ਼ਾਨਦਾਰ ਪ੍ਰਦਰਸ਼ਨ ਸਰਕਾਰ ਦੀ ਉਸ ਨੀਤੀ ਦਾ ਨਤੀਜਾ ਹੈ, ਜੋ ਗੁਣਵੱਤਾ ਵਾਲੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕਰਦੀ ਹੈ। ਇਹ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਕਿਸੇ ਤੋਂ ਘੱਟ ਨਹੀਂ ਹਨ।

Related Articles

Leave a Reply

Your email address will not be published. Required fields are marked *

Back to top button