
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 48 ਗ੍ਰਾਮ ਹੈਰੋਇਨ, 2 ਮੋਬਾਇਲ ਫੋਨ ਅਤੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਮੋਹਰੇ ਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਇਕ ਮੋਟਰਸਾਈਕਲ ਹੋਂਡਾ ਸੀਬੀਆਰ 100 ਆਰਆਰ ਨੰਬਰ ਪੀਬੀ 02 ਸੀਜੀ 4003 ’ਤੇ 2 ਮੋਨੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪਰਮਜੀਤ ਸਿੰਘ ਵਾਸੀ ਗਲੀ ਨੰਬਰ 09 ਸ਼ਹੀਗ ਬਲਵਿੰਦਰ ਸਿੰਘ ਨਗਰ ਸਾਦਿਕ ਰੋਡ ਜ਼ਿਲ੍ਹਾ ਫਰੀਦਕੋਟ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੰਦਰ ਸਿੰਘ ਵਾਸੀ ਗਲੀ ਨੰਬਰ 11 ਸ਼ਹੀਦ ਬਲਵਿੰਦਰ ਸਿੰਘ ਨਗਰ ਸਾਦਿਕ ਰੋਡ ਜ਼ਿਲ੍ਹਾ ਫਰੀਦਕੋਟ ਆਉਂਦੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਮੋਟਰਸਾਈਕਲ ਪਿੱਛੇ ਮੋੜ ਕੇ ਮੌਕੇ ਤੋਂ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 48 ਗ੍ਰਾਮ ਹੈਰੋਇਨ, 2 ਮੋਬਾਇਲ ਫੋਨ ਵੀਵੋ ਅਤੇ ਰੈਡਮੀ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



