Punjab

5 ਮਾਰਚ ਨੂੰ ਲੱਗ ਰਹੇ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਤਿੰਨ ਬਲਾਕਾਂ ਦੀ ਮੀਟਿੰਗ

ਦੇਸ਼ ਦੇ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਕੇਂਦਰ ਅਤੇ ਪੰਜਾਬ ਸਰਕਾਰ: ਅਵਤਾਰ ਮਹਿਮਾ

ਫਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)-  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਤਿੰਨ ਬਲਾਕਾਂ, ਮੁੱਦਕੀ, ਘੱਲ ਖੁਰਦ ਅਤੇ ਮੱਲਾਂਵਾਲਾ ਦੀ ਸਾਂਝੀ ਮੀਟਿੰਗ ਪਿੰਡ ਪਿਆਰੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿੱਚ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਵੀ ਸ਼ਾਮਲ ਹੋਏ। ਕਿਸਾਨੀ ਮਸਲਿਆਂ ਉੱਪਰ ਚਰਚਾ ਕਰਨ ਤੋਂ ਬਾਅਦ 5 ਮਾਰਚ ਨੂੰ ਚੰਡੀਗੜ੍ਹ ਵਿਖੇ ਲੱਗ ਰਹੇ ਮੋਰਚੇ ਵਿੱਚ ਸ਼ਮੂਲੀਅਤ ਸਬੰਧੀ ਵਿਉਂਤਬੰਦੀ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਦੇਸ਼ ਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਕੌਮੀ ਖੇਤੀ ਨੀਤੀ ਖਰੜੇ ਨੂੰ ਰੱਦ ਕਰਵਾਉਣ ਲਈ ਸੂਬਿਆਂ ਦੀਆਂ ਰਾਜਧਾਨੀਆਂ ਉੱਪਰ 5 ਮਾਰਚ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦੀ ਕਰਜ ਮੁਆਫੀ ਅਤੇ ਐੱਮਐੱਸਪੀ ਦਾ ਗਰੰਟੀ ਕਾਨੂੰਨ ਬਣਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ। ਉਨ੍ਹਾਂ ਕਿਹਾ ਕੀ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਲਾਗੂ ਕਰੇ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਨਵਾਂ ਕੌਮੀ ਖੇਤੀ ਖਰੜਾ ਰੱਦ ਕਰਨ ਦਾ ਕਿਸਾਨਾਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਉੱਪਰ ਸੰਘਰਸ਼ ਜਾਰੀ ਹੈ ਅਤੇ 5 ਮਾਰਚ ਤੋਂ ਲੱਗਣ ਵਾਲੇ ਮੋਰਚੇ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਚਰਨ ਸਿੰਘ ਵਸਤੀ ਅਜੀਜਵਾਲ, ਜਸਵੀਰ ਸਿੰਘ ਮੱਲਵਾਲ, ਚੰਨਣ ਸਿੰਘ ਕਮੱਗਰ, ਰਣਜੀਤ ਸਿੰਘ ਯਾਰੇ ਸ਼ਾਹ ਵਾਲਾ, ਬਲਵੰਤ ਸਿੰਘ ਮੱਲਾਂਵਾਲਾ, ਗੁਰਬਚਨ ਸਿੰਘ, ਦਲਜੀਤ ਸਿੰਘ ਭਾਲਾ, ਹਰਜੀਤ ਸਿੰਘ ਲੁਹਾਮ, ਲਖਬੀਰ ਸਿੰਘ ਮੁੱਦਕੀ, ਸੁਖਵਿੰਦਰ ਸਿੰਘ ਚੰਦੜ, ਕਮਲਜੀਤ ਸਿੰਘ ਪਿਆਰੇਆਣਾ, ਬਲਕਾਰ ਸਿੰਘ ਪਿਆਰੇਆਣਾ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button