
ਅੰਮ੍ਰਿਤਸਰ, 6 ਮਾਰਚ : ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।



