Punjab

52 ਗ੍ਰਾਮ ਹੈਰੋਇਨ ਸਮੇਤ ਡਿਜ਼ਾਈਰ ਕਾਰ ’ਚ ਸਵਾਰ ਵਿਅਕਤੀ ਕਾਬੂ, ਕੇਸ ਦਰਜ

ਝਬਾਲ, 12 ਜੂਨ : ਥਾਣਾ ਝਬਾਲ ਦੀ ਪੁਲਿਸ ਨੇ ਸਥਾਨਕ ਤਰਨਤਾਰਨ ਰੋਡ ਤੋਂ ਸਵਿਫਟ ਡਿਜ਼ਾਈਰ ਕਾਰ ’ਚ ਸਵਾਰ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਥਾਣੇ ਦੇ ਜਾਂਚ ਅਧਿਕਾਰੀ ਏਐੱਸਆਈ ਜਤਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਤਰਨਤਾਰਨ ਰੋਡ ’ਤੇ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੇ ਸਵਿਫਟ ਡਿਜ਼ਾਈਵਰ ਕਾਰ ਨੰਬਰ ਪੀਬੀ01 ਸੀ 4955 ’ਚ ਸਵਾਰ ਵਿਅਕਤੀ ਨੂੰ 52 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਫੜ੍ਹੇ ਗਏ ਵਿਅਕਤੀ ਦੀ ਪਛਾਣ ਬਲਬੀਰ ਸਿੰਘ ਬੱਲਾ ਪੁੱਤਰ ਮੋਹਣ ਸਿੰਘ ਵਾਸੀ ਭੋਜੜਾਂ ਵਾਲਾ ਵਜੋਂ ਹੋਈ ਹੈ।

Related Articles

Leave a Reply

Your email address will not be published. Required fields are marked *

Back to top button