Punjab

56 ਗ੍ਰਾਮ ਹੈਰੋਇਨ ਸਮੇਤ 9 ਗ੍ਰਿਫ਼ਤਾਰ, 10 ਖ਼ਿਲਾਫ਼ ਮਾਮਲਾ ਦਰਜ

ਬਾਲ ਕਿਸ਼ਨ

ਫ਼ਿਰੋਜ਼ਪੁਰ, 11 ਮਾਰਚ- ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਗਸ਼ਤ ਅਤੇ ਚੈਕਿੰਗ ਦੌਰਾਨ 9 ਵਿਅਕਤੀਆਂ ਕੋਲੋਂ 56 ਗ੍ਰਾਮ ਹੈਰੋਇਨ ਬਰਾਮਦ ਕਰਕੇ 10 ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਪਿੰਡ ਬਾਰੇ ਕੇ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਣਜੀਤ ਸਿੰਘ ਉਰਫ ਗੋਰਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕੁੰਡੇ ਹੈਰੋਇਨ ਵੇਚਣ ਤੇ ਪੀਣ ਦਾ ਆਦੀ ਹੈ, ਜੋ ਹੁਣ ਵੀ ਕੱਚਾ ਬੰਨ੍ਹ ਦਰਿਆ ਸਤਲੁੱਜ ਨੇੜੇ ਪਿੰਡ ਗੁਲਾਮ ਹੁਸੈਨਵਾਲਾ ਤੇ ਖੜਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਆਰਿਫ ਪੁਲਸਿ ਦੇ ਇੰਸਪੈਕਟਰ ਮੁੱਖ ਅਫਸਰ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਧੁੱਸੀ ਬੰਨ੍ਹ ਪਿੰਡ ਅੱਕੂ ਵਾਲਾ ਹਿਠਾੜ ਪਾਸ ਹਰਭਿੰਦਰ ਸਿੰਘ ਉਰਫ ਭਿੰਦਾ ਪੁੱਤਰ ਕਸ਼ਮੀਰ ਸਿੰਘ ਵਾਸੀ ਬਸਤੀ ਭਾਨੇ ਵਾਲੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਮਮਦੋਟ ਪੁਲਿਸ ਦੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਦਾਣਾ ਮੰਡੀ ਮਮਦੋਟ ਅੰਦਰ ਬਣੇ ਸ਼ੈੱਡ ਕੋਲੋਂ ਦੋ ਨੌਜਵਾਨ ਜਸਪਾਲ ਸਿੰਘ ਉਰਫ ਜੱਸ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਸੇਠਾਂ ਵਾਲਾ, ਮਮਦੋਟ ਅਤੇ ਪਰਮਿੰਦਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਚੱਕ ਘੁਬਾਈ ਉਰਫ ਤਰਾਂ ਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਘੱਲਖੁਰਦ ਪੁਲਿਸ ਦੇ ਇੰਸਪੈਕਟਰ ਮੁੱਖ ਅਫਸਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ Çਲੰਕ ਰੋਡ ਫਿਰੋਜ਼ਸ਼ਾਹ ’ਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਦੁਨੀ ਚੰਦ ਵਾਸੀ ਸੋਢੀ ਨਗਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਸਦਰ ਜ਼ੀਰਾ ਪੁਲਿਸ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੀ ਅਗਵਾਈ ਵਿਚ ਨੇੜੇ ਹਸਪਤਾਲ ਪਿੰਡ ਕੱਸੋਆਣਾ ਪਾਸ ਦੋਸ਼ੀ ਪ੍ਰਦੀਪ ਸਿੰਘ ਉਰਫ ਨਾਤੀ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਹਰਦਾਸਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਗੁਰੂਹਰਸਹਾਏ ਪੁਲਿਸ ਦੇ ਸਬ ਇੰਸਪੈਕਟਰ ਜੱਜਪਾਲ ਸਿੰਘ ਦੀ ਅਗਵਾਈ ਵਿਚ ਕੱਚਾ ਰਸਤਾ ਬਸਤੀ ਝਾਵਲਾ ਪਾਸ ਕੁਲਵਿੰਦਰ ਸਿੰਘ ਉਰਫ ਗੋਰਾ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਝਾਵਲਾ ਗੁਰੂਹਰਸਹਾਏ, ਨਿਰਭੈ ਉਰਫ ਮਾਦੂ ਪੁੱਤਰ ਅਮਰੀਕ ਸਿੰਘ ਉਰਫ ਅਮਰੀਕਾ, ਦੀਪਕ ਕੁਮਾਰ ਪੁੱਤਰ ਬਲਦੇਵ ਸਿੰਘ ਅਤੇ ਮਰਕਸ ਪੁੱਤਰ ਸੁੱਖਾ ਸਿੰਘ ਉਰਫ ਸੁਖਦੇਵ ਸਿੰਘ ਵਾਸੀਅਨ ਪਿੰਡ ਝਾਵਲਾ ਜੋ ਹੈਰੋਇਨ ਦੀ ਸਪਲਾਈ ਕਰਦੇ ਹਨ ਇਨ੍ਹਾਂ ਵਿਚੋਂ ਕੁਲਵਿੰਦਰ ਸਿੰਘ ਉਰਫ ਗੋਰਾ, ਨਿਰਭੈ ਉਰਫ ਮਾਦੂ ਅਤੇ ਦੀਪਕ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ, 1 ਕੰਪਿਊਟਰ ਕੰਡਾ ਅਤੇ ਇਕ ਮੋਬਾਇਲ ਫੋਨ ਬਰਾਮਦ ਕੀਤਾਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button