Punjab

60 ਕਿੱਲੋ ਹੈਰੋਇਨ ਸਮੇਤ 9 ਮੁਲਜ਼ਮ ਗ੍ਰਿਫ਼ਤਾਰ, ਪੰਜਾਬ ਪੁਲਿਸ-BSF ਤੇ ਰਾਜਸਥਾਨ ਪੁਲਿਸ ਨੇ ਚਲਾਇਆ ਸਾਂਝਾ ਆਪਰੇਸ਼ਨ

ਅੰਮ੍ਰਿਤਸਰ, 30 ਜੂਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 60 ਕਿਲੋ ਹੇਰੋਇਨ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੀਐਸਐਫ, ਰਾਜਸਥਾਨ ਪੁਲਿਸ ਤੇ ਪੰਜਾਬ ਪੁਲਿਸ ਨੇ ਮਿਲ ਕੇ ਇਹ ਆਪਰੇਸ਼ਨ ਚਲਾਇਆ, ਜਿਸ ਵਿਚ 9 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ ਤਸਕਰ ਤੇ ਹਵਾਲਾ ਆਪਰੇਟਰ ਸ਼ਾਮਲ ਹਨ। ਇਹ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਵਿਦੇਸ਼ ਬੈਠੇ ਪਾਕਿਸਤਾਨੀ ਤਸਕਰ ਤਨਵੀਰ ਸ਼ਾਹ ਤੇ ਕੈਨੇਡਾ ਬੈਠੇ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਹੈ। ਡੀਜੀਪੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ‘ਚ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button