Politics

6,7 ਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 3 ਜਨਵਰੀਸੂਬੇ ਵਿਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਰਹੇਗੀ। ਪੀ.ਆਰ.ਟੀ.ਸੀ. ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀ.ਆਰ.ਟੀ.ਸੀ. ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਚੁੱਕੀ ਸੀ।

Related Articles

Leave a Reply

Your email address will not be published. Required fields are marked *

Back to top button