Punjab

7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ 

7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ 

ਫਿਰੋਜ਼ਪੁਰ, 6 ਫਰਵਰੀ– ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ,  ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 7 ਫਰਵਰੀ 2025  ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।  ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 07—02—2025  ਨੂੰ ਅਨਿਲ ਬਾਗੀ ਹਸਤਪਤਾਲ ਅਤੇ ਓਕਟੇਵ/ਸੱਭਿਅਤਾ ਕੰਪਨੀ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਓਕਟੇਵ/ਸੱਭਿਅਤਾ ਕੰਪਨੀ ਵੱਲੋਂ ਸੇਲਜ਼ ਮੈਨ ਅਤੇ ਮੈਨੇਜ਼ਰ ਲਈ ਇੰਟਰਵਿਊ ਕੀਤੀ ਜਾਵੇਗੀ ਅਤੇ ਅਨਿਲ ਬਾਗੀ ਹਸਤਪਤਾਲ ਵੱਲੋਂ ਹਾਊਸ ਕੀਪਿੰਗਜਨਰਲ ਡਿਊਟੀ ਅਸਿਸਟੈਂਟਸਕਿਊਰਟੀ ਗਾਰਡ ਅਤੇ ਗਾਰਡਨਰ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ 12ਵੀਂ//  ਅਤੇ ਗ੍ਰੈਜੂਏਸ਼ਨ ਪਾਸ ਪ੍ਰਾਰਥੀ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਲੈ ਸਕਦੇ ਹਨ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਰੀਜਿਊਮਆਧਾਰ  ਕਾਰਡਪੈਨਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10L00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸਫਿਰੋਜ਼ਪੁਰ ਦੇ ਆਈ—ਬਲਾਕਦੂਜੀ ਮੰਜਿਲ ਵਿਖੇ ਸਥਿਤ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ਤੇ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button