Punjab

7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਹੰਗਾਮੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 3 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 7 ਮਾਰਚ ਨੂੰ ਹੋਵੇਗੀਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਂਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ। ਭਾਵੇਂ ਸ਼੍ਰੋਮਣੀ ਕਮੇਟੀ ਨੇ ਉਪਰੋਕਤ ਇਕੱਤਰਤਾ ਦਾ ਵਿਸ਼ਾ ਕੁਝ ਹੋਰ ਦੱਸਿਆ ਹੈ। ਪਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਕਾਰਨ ਕਿਸੇ ਇਕ ਅੰਤ੍ਰਿੰਗ ਕਮੇਟੀ ਮੈਂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀਆਂ ਸੇਵਾਵਾਂ ਸੌਂਪੀਆਂ ਜਾਣਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਧਾਮੀ ਆਪਣੇ ਲਏ ਹੋਏ ਫੈਂਸਲੇ ‘ਤੇ ਸਥਿਰ ਹਨ ਅਤੇ ਫੈਸਲਾ ਬਦਲਣ ਨੂੰ ਤਿਆਰ ਨਹੀਂ ਹਨ। ਧਾਮੀ ਨਾਲ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ, ਅਕਾਲੀ ਆਗੂਆਂ ਦਾ ਵਫਦ, ਕਈ ਅਕਾਲੀ ਆਗੂ, ਪੰਥਕ ਸਖਸ਼ੀਅਤਾਂ ਨੇ ਮੁੱੜ ਸੇਵਾਵਾਂ ਸੰਭਾਲਣ ਦੀ ਅਪੀਲ ਕੀਤੀ ਹੈ, ਪਰ ਧਾਮੀ ਇਨ੍ਹਾਂ ਸਾਰਿਆਂ ਨੂੰ ਆਪਣਾ ਵੱਲੋਂ ਲਏ ਫੈਂਸਲੇ ਨੂੰ ਮੁੱੜ ਨਾ ਵਿਚਾਰਨ ਦਾ ਕਹਿ ਕੇ ਸਤਿਕਾਰ ਨਾਲ ਵਾਪਸ ਭੇਜਦੇ ਰਹੇ ਹਨ। ਉਮੀਦ ਹੈ ਕਿ 7 ਮਾਰਚ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button